Home / ਵੀਡੀਓ / ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ

ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ

new

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਹਰਿਆਣਾ ਸਰਹੱਦ ਉਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ। ਮੋਰਚੇ ਨੇ ਇਸ ਵਿਰੁੱਧ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ ਨੂੰ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਟੌਲ ਮੁਕਤ ਕਰਨ ਦਾ ਸੱਦਾ ਦਿੱਤਾ।

ਇਥੇ ਹੋਈ ਮੀਟਿੰਗ ਵਿੱਚ ਕਿਸਾਨਾਂ ਉੱਤੇ ਜਬਰ ਨੂੰ ਬੰਦ ਕਰਕੇ ਕਿਸਾਨਾਂ ਨੂੰ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਲਈ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਹੈ ਕਿ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਜਬਰ ਨੂੰ ਫੌਰੀ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਸਖ਼ਤ ਐਕਸ਼ਨ ਲੈਣ ਤੋਂ ਪਿੱਛੇ ਨਹੀਂ ਹਟੇਗਾ।

new

ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਾਲ ਵੀਰਵਾਰ ਸਵੇਰੇ ਖੁਦਰਾ ਬਾਜ਼ਾਰ ‘ਚ ਵੀ ਤੇਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਪ੍ਰਚੂਨ ਰੇਟ ਜਾਰੀ ਕੀਤੇ ਅਤੇ ਯੂਪੀ ਅਤੇ ਬਿਹਾਰ ਦੇ ਸ਼ਹਿਰਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵੀ ਕਰੀਬ 1 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਪੰਜਾਬ ‘ਚ ਪੈਟਰੋਲ-ਡੀਜ਼ਲ 30 ਪੈਸੇ ਸਸਤਾ ਹੋਇਆ ਹੈ। ਨੋਇਡਾ-ਗ੍ਰੇਟਰ ਨੋਇਡਾ ‘ਚ ਪੈਟਰੋਲ 42 ਪੈਸੇ ਮਹਿੰਗਾ ਹੋ ਕੇ 97.00 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 39 ਪੈਸੇ ਵਧ ਕੇ 90.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 10 ਪੈਸੇ ਸਸਤਾ ਹੋ ਕੇ 96.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਸਸਤਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ 56 ਪੈਸੇ ਸਸਤਾ ਹੋ ਕੇ 107.24 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 52 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

Advertisement

Check Also

ਪੰਜਾਬ ਤੇ ਦਿੱਲੀ ਹੋ ਰਹੇ ਅਲੱਗ

 ਹੇ ਸੰਤ ਜਨੋ! ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ (ਆਪਣਾ ਅੰਦਰੋਂ) …

error: Content is protected !!