Home / ਪੰਜਾਬੀ ਖਬਰਾਂ / ਮੋਦੀ ਤੇ ਅਮਿਤ ਸ਼ਾਹ ਨੇ ਮੰਨੀ ਹਾਰ ਦੋਖੋ

ਮੋਦੀ ਤੇ ਅਮਿਤ ਸ਼ਾਹ ਨੇ ਮੰਨੀ ਹਾਰ ਦੋਖੋ

ਕਿਸਾਨ ਸਰਕਾਰ ਉੱਪਰ ਦਬਾਅ ਬਣਾ ਰਹੇ ਹਨ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਉਨ੍ਹਾਂ ਨੂੰ ਦਿੱਲੀ ਜਾ ਕੇ ਮੁਜ਼ਾਹਰਾ ਕਰਨ ਦਿੱਤਾ ਜਾਵੇ।ਮੋਟੇ ਤੌਰ ਉੱਤੇ ਦੇਖਿਆ ਜਾਵੇ ਤਾਂ ਮੌਜੂਦਾ ਅੰਦੋਲਨ 2020-21 ਦੇ ਅੰਦੋਲਨ ਤੋਂ ਬਾਅਦ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕਈ ਵਾਅਦੇ ਪੂਰੇ ਨਾ ਕਰਨ ਦੀ ਨਰਾਜ਼ਗੀ ਤੋਂ ਨਿਕਲਿਆ ਹੈ।

ਮਸਲੇ ਦੇ ਹੱਲ ਲਈ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਮੁਤਾਬਕ ਗੱਲਬਾਤ ਸਾਰਥਕ ਸੀ ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਉੱਤੇ ਸਰਕਾਰ ਦੇ ਅਮਲ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।ਸੰਯੁਕਤ ਕਿਸਾਨ ਮੋਰਚੇ ਵੱਲ਼ੋਂ ਵੀਰਵਾਰ ਨੂੰ ਭਾਰਤ ਬੰਦ ਖਾਸ ਕਰਕੇ ਪੇਂਡੂ ਇਲਾਕਿਆਂ ਵਿੱਚ ਕੰਮਕਾਜ ਠੱਪ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਸਦੇ ਮੱਦੇਨਜ਼ਰ ਦਿੱਲੀ ਅਤੇ ਹੋਰ ਥਾਵਾਂ ਉੱਤੇ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਇਸੇ ਦੌਰਾਨ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ‘ਚ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਕਿਸਾਨ ਜਥੇਬੰਦੀਆਂ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਇਸ ਦੇ ਅਧੀਨ 37 ਕਿਸਾਨ ਸਮੂਹ ਸ਼ੁੱਕਰਵਾਰ ਨੂੰ ਦੇਸ ਵਿਆਪੀ ਹੜਤਾਲ ਕਰਨਗੇ, ਜਿਸ ਨਾਲ “ਪਿੰਡਾਂ ਵਿੱਚ ਕੰਮ ਠੱਪ” ਹੋ ਜਾਵੇਗਾ।ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਇਸ ਦੀ ਹਮਾਇਤ ਕਰਨਗੇ ਅਤੇ ਕੌਮੀ ਮਾਰਗ, ਰੇਲਵੇ ਲਾਈਨਾਂ ਅਤੇ ਮੁੱਖ ਸੜਕਾਂ ਨੂੰ ਬੰਦ ਕਰਨਗੇ।

ਦੇਸ ਭਰ ਦੀਆਂ ਕੁਝ ਮਜ਼ਦੂਰ ਜਥੇਬੰਦੀਆਂ ਵੀ ਇਸ ਵਿੱਚ ਹਿੱਸਾ ਲੈਣਗੀਆਂ।ਇਸ ਬੰਦ ਵਿੱਚ ਸ਼ਾਮਲ ਹੋਣ ਲਈ ਦਿੱਲੀ ਵੱਲ ਮਾਰਚ ਕਰ ਰਹੇ ਪੰਜਾਬ ਦੇ ਕੁਝ ਕਿਸਾਨਾਂ ਨੂੰ ਅੰਬਾਲਾ ਨੇੜੇ ਹਰਿਆਣਾ ਵਿੱਚ ਰੋਕ ਲਿਆ ਗਿਆ। ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

Check Also

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ …