Home / ਪੰਜਾਬੀ ਖਬਰਾਂ / ਪੰਜਾਬ ‘ਚ ਇੰਟਰਨੈੱਟ ਪਾਬੰਦੀ

ਪੰਜਾਬ ‘ਚ ਇੰਟਰਨੈੱਟ ਪਾਬੰਦੀ

ਜੇਕਰ ਇਸ ਮੀਟਿੰਗ ਵਿਚ ਮਸਲੇ ਦਾ ਹੱਲ ਨਾ ਹੋਇਆ ਤਾਂ ਤਣਾਅ ਹੋਰ ਵਧ ਸਕਦਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਉਤੇ ਪਾਬੰਦੀ ਵਧਾ ਦਿੱਤੀ ਹੈ। ਹਰਿਆਣਾ ਦੇ ਨਾਲ ਲੱਗਦੇ ਪੰਜਾਬ ਵਿਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਡਟੇ ਹਜ਼ਾਰਾਂ ਕਿਸਾਨਾਂ ਦਾ ਸੰਘਰਸ਼ ਅੱਜ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਅੜੇ ਹੋਏ ਹਨ। ਕਿਸਾਨਾਂ ਦੀਆਂ ਨਜ਼ਰ ਹੁਣ ਅੱਜ ਕੇਂਦਰੀ ਵਜ਼ੀਰਾਂ ਨਾਲ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ।

ਜੇਕਰ ਇਸ ਮੀਟਿੰਗ ਵਿਚ ਮਸਲੇ ਦਾ ਹੱਲ ਨਾ ਹੋਇਆ ਤਾਂ ਤਣਾਅ ਹੋਰ ਵਧ ਸਕਦਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਉਤੇ ਪਾਬੰਦੀ ਵਧਾ ਦਿੱਤੀ ਹੈ। ਹਰਿਆਣਾ ਦੇ ਨਾਲ ਲੱਗਦੇ ਪੰਜਾਬ ਵਿਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਇਹ ਇਲਾਕੇ ਹਰਿਆਣਾ ਨਾਲ ਲੱਗਦੇ ਹਨ। 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਾਮਲ ਹਨ। ਕੇਂਦਰ ਸਰਕਾਰ ਨੇ 24 ਫਰਵਰੀ ਤੱਕ ਪਾਬੰਦੀ ਵਧਾ ਦਿੱਤੀ ਹੈ।

Check Also

ਭਾਰੀ ਬਾਰਸ਼ ਦੇ ਬਾਰੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ …