ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨਾਂ ਨੂੰ ਵੀ ਅੰਦੋਲਨ ਨਾਲ ਜੋੜਿਆ ਜਾਵੇਗਾ। ਇਸ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨੀਅਤ ‘ਤੇ ਨਿਰਭਰ ਹੈ ਕਿ ਗੱਲਬਾਤ ਸਫਲ ਹੋਵੇਗੀ ਜਾਂ ਨਹੀਂ।
ਹਰਿਆਣਾ ਦੇ ਕਿਸਾਨ ਨੇ ਵੀ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸ਼ਾਮ ਤੱਕ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ।ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨਾਂ ਨੂੰ ਵੀ ਅੰਦੋਲਨ ਨਾਲ ਜੋੜਿਆ ਜਾਵੇਗਾ। ਇਸ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨੀਅਤ ‘ਤੇ ਨਿਰਭਰ ਹੈ ਕਿ ਗੱਲਬਾਤ ਸਫਲ ਹੋਵੇਗੀ ਜਾਂ ਨਹੀਂ।
ਅੱਜ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਦੇ ਤੱਟ ਉਪਰ ਕਿਸਾਨ ਸੰਗਠਨਾਂ ਦੀ ਮੀਟਿੰਗ ‘ਚ ਅਹਿਮ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਖਾਪ ਆਗੂ ਓਮ ਪ੍ਰਕਾਸ਼ ਧਨਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦਿੱਲੀ ਆ ਜਾਣ, ਟਰੈਕਟਰਾਂ ਦਾ ਪ੍ਰਬੰਧ ਹੋ ਜਾਵੇਗਾ।
ਮਸਲੇ ਦੇ ਹੱਲ ਲਈ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਮੁਤਾਬਕ ਗੱਲਬਾਤ ਸਾਰਥਕ ਸੀ ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਉੱਤੇ ਸਰਕਾਰ ਦੇ ਅਮਲ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।