Home / ਪੰਜਾਬੀ ਖਬਰਾਂ / ਸ਼ੰਭੂ ਬਾਰਡਰ ਤੋਂ ਆਈ ਵੱਡੀ ਜਾਣਕਾਰੀ

ਸ਼ੰਭੂ ਬਾਰਡਰ ਤੋਂ ਆਈ ਵੱਡੀ ਜਾਣਕਾਰੀ

ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਧਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ।

ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ।
ਖਨੌਰੀ ਬਾਰਡਰ ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ। ਇਧਰ, ਕਿਸਾਨਾਂ ਨੇ ਵੀ ਪਤੰਗ ਉਡਾ ਦਿੱਤੇ ਹਨ।

ਉਧਰ, ਹਰਿਆਣਾ ਦੇ ਨਾਲ ਹੀ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਦਿੱਲੀ ਅੰਦਰ ਭੀੜ ਇਕੱਠੀ ਕਰਨ ਤੇ ਟਰੈਕਟਰਾਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੀ ਸਿੰਘੂ-ਟਿਕਰੀ ਸਰਹੱਦ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਗਾਜ਼ੀਪੁਰ ਸਰਹੱਦ ਨੂੰ ਵੀ ਸੀਲ ਕਰ ਦਿੱਤਾ ਹੈ।

ਹਰਿਆਣਾ ਦੇ ਨਾਲ ਲੱਗਦੇ ਸ਼ੰਭੂ ਬਾਰਡਰ ’ਤੇ ਇੰਟਰਨੈੱਟ ਬੰਦ ਹੋਣ ਕਾਰਨ ਕਿਸਾਨਾਂ ਨੇ ਇਕ-ਦੂਜੇ ਨਾਲ ਸੰਪਰਕ ਕਰਨ ਲਈ ਇਕ ਟਰਾਲੀ ’ਚ ਵਾਰ ਰੂਮ ਬਣਾਇਆ ਹੋਇਆ ਹੈ। ਇਕ-ਦੂਜੇ ਨਾਲ ਸੰਪਰਕ ਕਰਨ ਲਈ ਵਾਕੀ-ਟਾਕੀ ਦੀ ਵਰਤੋਂ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 2020-21 ’ਚ ਦਿੱਲੀ ਦੀਆਂ ਹੱਦਾਂ ’ਤੇ ਇਕ-ਦੂਜੇ ਨਾਲ ਸੰਪਰਕ ਬਣਾਉਣ ਲਈ ਲੱਗਪਗ 12 ਵਾਕੀ-ਟਾਕੀ ਖ਼ਰੀਦੇ ਗਏ ਸਨ। ਇਸ ਅੰਦੋਲਨ ’ਚ ਵੀ ਇਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ

Check Also

ਜੋ ਵੀਰ ਭੈਣ ਕੰਮ ਕਾਰਾਂ ਕਰਕੇ ਗੁਰੂਘਰ ਰੋਜ ਨਹੀਂ ਆ ਸਕਦੇ ਤਾਂ ਕੀ ਕਰਨਾ

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) …