ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਸ ਦੇ ਮਾਤਾ-ਪਿਤਾ ਅਤੇ ਸਿੱਖ ਜੱਥੇਬੰਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ।
ਅੰਮ੍ਰਿਤਪਾਲ ਦੀ ਮਾਤਾ ਨੂੰ ਮਿਲਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹਨ। ਉਹ ਡੀਸੀ ਅੰਮ੍ਰਿਤਸਰ ਨੂੰ ਮਿਲਣ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਹੋਰ ਜਾਣਕਾਰੀ ਦੇਣਗੇ। ਅੰਮ੍ਰਿਤਪਾਲ ਦੀ ਮਾਂ ਨੇ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹੈ, ਉਹ ਵੀ ਭੁੱਖ ਹੜਤਾਲ ’ਤੇ ਰਹਿਣਗੇ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਬੀਤੇ ਦਿਨੀਂ ਅੰਮ੍ਰਿਤਪਾਲ ਦੇ ਮਾਪਿਆਂ ਵੱਲੋਂ ਡੀਸੀ ਘਨਸ਼ਿਆਮ ਥੋਰੀ ਨੂੰ ਵੀ ਮਿਲੇ ਸੀ ਪਰ ਕੋਈ ਹੱਲ ਨਾ ਨਿਕਲਦਾ ਦੇਖ ਕੇ ਅੱਜ ਸਿੱਖਾਂ ਦਾ ਇੱਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਕੱਤਰ ਹੋ ਕੇ ਅਗਲੀ ਰਣਨੀਤੀ ਉਲੀਕਿਆ ਹੈ।
ਇਸ ਇਕੱਠ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਚੜ੍ਹਤ ਸਿੰਘ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਗੁਰਬਚਨ ਸਿੰਘ ਗਰੇਵਾਲ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਤੋਂ ਇਲਾਵਾ ਅੰਮ੍ਰਿਤਪਾਲ ਸਮੇਤ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਪੇ ਵੀ ਸ਼ਾਮਲ ਹੋਏ। ਇੱਥੇ ਉਨ੍ਹਾਂ ਦੀ ਮਾਂ ਨੇ ਵੀ ਮੰਗਾਂ ਪੂਰੀਆਂ ਹੋਣ ਤੱਕ ਭੁੱਖੇ ਰਹਿਣ ਦਾ ਐਲਾਨ ਕੀਤਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.