ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ਼ਹਿਰ ‘ਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ‘ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ ਕਾਲਜਾਂ ‘ਚ ਛੁੱਟੀ ਰਹੇਗੀ।
ਸੂਬਾ ਸਰਕਾਰ ਵੱਲੋਂ ਕੱਲ੍ਹ ਯਾਨੀ 24 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ਼ਹਿਰ ‘ਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ‘ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ ਕਾਲਜਾਂ ‘ਚ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਇਸ ਸਬੰਧੀ ਪਹਿਲਾਂ ਜਾਰੀ ਹੁਕਮਾਂ ‘ਚ ਅਸ਼ਿਕ ਸੋਧ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪਹਿਲਾਂ 23 ਫਰਵਰੀ ਨੂੰ ਸਿਰਫ਼ ਜਲੰਧਰ ਸ਼ਹਿਰ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ‘ਚ ਛੁੱਟੀ ਕੀਤੀ ਗਈ ਸੀ। ਹੁਕਮਾਂ ‘ਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ‘ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ‘ਤੇ ਇਸ ਦਿਨ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।