ਭਗਵੰਤ ਮਾਨ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ….ਚੰਡੀਗੜ੍ਹ, 23 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।ਭਗਵੰਤ ਮਾਨ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ
ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
ਕਿਸਾਨ ਲੀਡਰਾਂ ਨੇ ਕਿਹਾ ਕਿ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ FIR ਦਰਜ ਨਹੀਂ ਕੀਤੀ ਹੈ। ਦੱਸ ਦੇਈਏ ਕਿ ਸ਼ੁਭਕਰਨ ਸਿੰਘ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਲੈਣ ਆਇਆ ਸੀ। ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਉਸ ਦੀ ਮੌਤ ਹੋ ਗਈ ਸੀ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਸ਼ੁਭਕਰਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ। ਸ਼ੁਭਕਰਨ ਦਾ ਸਸਕਾਰ ਨਹੀਂ ਕਰਾਂਗੇ।