Home / ਵੀਡੀਓ / ਸ਼ੁਭਕਰਨ ਦੇ ਦੋਸਤਾਂ ਦਾ ਵੱਡਾ ਖੁਲਾਸਾ

ਸ਼ੁਭਕਰਨ ਦੇ ਦੋਸਤਾਂ ਦਾ ਵੱਡਾ ਖੁਲਾਸਾ

new

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਅੱਜ ਵੀ ਨਹੀਂ ਹੋ ਸਕਿਆ ਹੈ। ਕਿਸਾਨ ਹਰਿਆਣਾ ਪੁਲਿਸ ਅਤੇ ਸਰਕਾਰ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਆਪਣੀ ਮੰਗ ’ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ਼ੁਭਕਰਨ ਦੀ ਛੋਟੀ ਭੈਣ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਦੂਜੇ ਪਾਸੇ ਕਿਸਾਨ ਆਗੂ ਜਗਜੀਤ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਹਰਿਆਣਾ ਪੁਲਿਸ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਪੰਜਾਬ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਵੀ ਹੋਈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਤਰਕ ਦਿੱਤਾ ਹੈ ਕਿ ਪੰਜਾਬ ਪੁਲਿਸ ਨੇ ਸ਼ੁਭਕਰਨ ਦੀ ਲਾਸ਼ ਹਰਿਆਣਾ ਦੀ ਸਰਹੱਦ ਤੋਂ ਲਿਆਂਦੀ ਹੈ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ। ਸ਼ੁਭਕਰਨ ਦੀ ਹਰਿਆਣਾ ਸਰਹੱਦ ‘ਤੇ ਮੌਤ ਹੋ ਗਈ।

newhttps://punjabiinworld.com/wp-admin/options-general.php?page=ad-inserter.php#tab-4

new

ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਪੰਜਾਬ ਦੀ ਹੱਦ ਅੰਦਰ ਦਾਖਲ ਹੋ ਕੇ ਟਰੈਕਟਰਾਂ ਦੀ ਭੰਨਤੋੜ ਕੀਤੀ ਹੈ। ਅਜਿਹੇ ‘ਚ ਪੰਜਾਬ ਪੁਲਸ ਨੂੰ ਹਰਿਆਣਾ ਪੁਲਿਸ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਹਰਿਆਣਾ ਪੁਲੀਸ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਸੀਂ ਆਪਣੀ ਡਿਊਟੀ ਨਿਭਾ ਰਹੇ ਹਾਂ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸ਼ੁਭਕਰਨ ਨੂੰ ‘ਨਫ਼ਰਤ ਨਾਲ ਚਲਾਈ ਗਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ ਹੈ, ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਉਸ ਨੂੰ ਜੁਰਮ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..

Advertisement

Check Also

ਭਾਈ ਸਾਹਿਬ ਬਾਰੇ ਆਈ ਵੱਡੀ ਖਬਰ

 ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ …

error: Content is protected !!