Home / ਵੀਡੀਓ / ਜੋ ਵੀਰ – ਭੈਣ MOBILE ਤੋਂ GURBANI PATH ਕਰਦੇ ਹਨ

ਜੋ ਵੀਰ – ਭੈਣ MOBILE ਤੋਂ GURBANI PATH ਕਰਦੇ ਹਨ

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।1। ਰਹਾਉ।

ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) , (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।1।

ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ। ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ। ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ।2।

ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ। ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ।3।

ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ। ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।4। 4।

Check Also

ਹਰਦੀਪ ਪੁਰੀ ਨੇ ਕੀਤਾ ਖੁਲਾਸਾ