
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਸ਼ੁਭਕਰਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ। ਸ਼ੁਭਕਰਨ ਦਾ ਸਸਕਾਰ ਨਹੀਂ ਕਰਾਂਗੇ।
ਕਿਸਾਨ ਲੀਡਰਾਂ ਨੇ ਕਿਹਾ ਕਿ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ FIR ਦਰਜ ਨਹੀਂ ਕੀਤੀ ਹੈ। ਦੱਸ ਦੇਈਏ ਕਿ ਸ਼ੁਭਕਰਨ ਸਿੰਘ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਲੈਣ ਆਇਆ ਸੀ। ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਉਸ ਦੀ ਮੌਤ ਹੋ ਗਈ ਸੀ।
ਕਿਸਾਨ ਆਗੂ ਜਗਜੀਤ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਹਰਿਆਣਾ ਪੁਲਿਸ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਪੰਜਾਬ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਵੀ ਕਿਸਾਨ ਦੇ ਸਸਕਾਰ ਨੂੰ ਲੈਕੇ ਗੱਲਬਾਤ ਵੀ ਹੋਈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਤਰਕ ਦਿੱਤਾ ਹੈ ਕਿ ਪੰਜਾਬ ਪੁਲਿਸ ਨੇ ਸ਼ੁਭਕਰਨ ਦੀ ਲਾਸ਼ ਹਰਿਆਣਾ ਦੀ ਸਰਹੱਦ ਤੋਂ ਲਿਆਂਦੀ ਹੈ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ। ਸ਼ੁਭਕਰਨ ਦੀ ਹਰਿਆਣਾ ਸਰਹੱਦ ‘ਤੇ ਮੌਤ ਹੋਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਵੱਲੋਂ ਵੀ ਅਪਣੇ ਪੁੱਤਰ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.