
ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਨ ਵਾਲੀਆਂ ਹਨ, ਕੁਝ ਮੀਡਿਆ ਰਿਪੋਰਟਸ ਮੁਤਾਬਿਕ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਵਜ੍ਹਾ ਹੈ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਖਬਰਾਂ ਚ ਦਾਅਵਾ ਕੀਤਾ ਗਿਆ ਹੈ ਕਿ ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀ ਬਹੁਤ ਜਲਦ ਆਉਣ ਵਾਲੀ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਮਾਰਚ ਮਹੀਨੇ ਵਿੱਚ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਜੀ ਹਾਂ, ਸਿੱਧੂ ਮੂਸੇਵਾਲਾ ਦੀ ਮਾਂ ਇਕ ਖਾਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਸ ਗੱਲ ਦੀ ਪੁਸ਼ਟੀ ਖੁਦ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਉਨ੍ਹਾਂ ਦੇ ਘਰ ਖੁਸ਼ੀ ਦੀ ਗੂੰਜ ਸੁਣਾਈ ਦੇਵੇਗੀ।
ਸਿੱਧੂ ਮੂਸੇਵਾਲਾ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।ਦਰਅਸਲ ਸਾਲ 2022 ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਕਾਰਨ ਸਿੱਧੂ ਪਰਿਵਾਰ ਨੂੰ ਮੂਸੇਵਾਲਾ ਦੇ ਪ੍ਰਸੰਸਕ ਵਾਰਿਸ ਲਈ ਲਗਾਤਾਰ ਦੁਆਵਾਂ ਕਰ ਰਹੇ ਸਨ। ਇਹੀ ਕਾਰਨ ਹੈ ਕਿ ਸਿੱਧੂ ਦੇ ਮਾਤਾ ਚਰਨ ਕੌਰ ਨੇ ਹੁਣ IVF ਤਕਨੀਕ ਦੀ ਮਦਦ ਨਾਲ ਗਰਭ ਧਾਰਨ ਕਰਨ ਦਾ ਫੈਸਲਾ ਕੀਤਾ ਹੈ। ਹੁਣ ਖਬਰ ਹੈ ਕਿ ਸਿੱਧੂ ਦੀ ਮਾਂ ਮਾਰਚ ਮਹੀਨੇ ‘ਚ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਜਾਣਕਾਰੀ ਮਿਲਦੇ ਹੀ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.