Home / ਵੀਡੀਓ / ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਬੋਰਡ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਮਾਰਚ ਤੋਂ ਸਵੇਰੇ 8 ਵਜੇ ਖੁੱਲ੍ਹਿਆ ਕਰਨਗੇ। ਦੱਸ ਦੇਈਏ ਕਿ ਪਹਿਲਾਂ ਇਹ ਨੋਟਿਫਿਕੇਸ਼ਨ ਸਿਰਫ਼ ਸਰਕਾਰੀ ਸਕੂਲਾਂ ‘ਤੇ ਲਾਗੂ ਹੁੰਦਾ ਸੀ,

ਪਰ ਹੁਣ ਇਹ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ‘ਤੇ ਵੀ ਲਾਗੂ ਹੋਵੇਗਾ। ਇਸ ਕਾਰਨ ਬਦਲਦੇ ਮੌਸਮ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਇਸ ਬਦਲਦੇ ਮੌਸਮ ਕਾਰਨ ਵਧਣ ਵਾਲੀ ਗਰਮੀ ਦਾ ਅਸਰ ਬੱਚਿਆਂ ਦੀ ਸਿਹਤ ‘ਤੇ ਨਾ ਪਵੇ।

ਪੰਜਾਬ ਦੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿਤੇ ਗਏ ਹਨ। ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ।ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।ਸੂਬੇ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ।

Check Also

ਰਿਸ਼ਤੇਦਾਰਾਂ ਨੂੰ ਆਪਣੇ ਪਰਨਸਲ ਕਮਰੇ ਤੇ ਰਸੋਈ ਚ ਨਾ ਲੈ ਕੇ ਜਾਓ

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। …