Home / ਪੰਜਾਬੀ ਖਬਰਾਂ / ਸ਼ੁਭਕਰਨ ਸਿੰਘ ਬਾਰੇ ਆਈ ਵੱਡੀ ਖਬਰ

ਸ਼ੁਭਕਰਨ ਸਿੰਘ ਬਾਰੇ ਆਈ ਵੱਡੀ ਖਬਰ

new

ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ 22 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ 7ਵੇਂ ਦਿਨ ਵੀ ਪੋਸਟਮਾਰਟਮ ਨਾ ਹੋਣ ਕਾਰਨ ਸਥਾਨਕ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਪਈ ਰਹੀ ਅਤੇ ਮੰਗਲਵਾਰ ਨੂੰ ਖਨੌਰੀ ਬਾਰਡਰ ’ਤੇ ਡਟੇ ਇੱਕ ਹੋਰ ਕਿਸਾਨ ਕਰਨੈਲ ਸਿੰਘ ਮੌਤ ਹੋ ਜਾਣ ਕਾਰਨ ਉਸ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਹੀ ਰੱਖਿਆ ਗਿਆ। ਦੋਨਾਂ ਕਿਸਾਨਾਂ ਦਾ ਮੰਗਲਵਾਰ ਨੂੰ ਪੋਸਟਮਾਰਟਮ ਨਾ ਹੋਣ ਕਾਰਨ ਲਾਸ਼ਾਂ ਇੱਥੇ ਹੀ ਪਈਆਂ ਹਨ।

newhttps://punjabiinworld.com/wp-admin/options-general.php?page=ad-inserter.php#tab-4

ਨੌਜਵਾਨ ਸ਼ੁਭਕਰਨ ਸਿੰਘ ਦੀ ਲਾਸ਼ ਇੱਥੇ ਪਈ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਹੀ ਪੁਲਿਸ ਪ੍ਰਸ਼ਾਸਨ ਅਤੇ ਕਿਸਾਨਾਂ ਵੱਲੋਂ ਵੱਖੋ-ਵੱਖਰਾ ਪਹਿਰਾ ਵੀ ਲਾਇਆ ਗਿਆ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਦਰੁਸਤ ਰੱਖਣ ਲਈ ਪੁਲਿਸ ਟੀਮ ਤਾਇਨਾਤ ਕੀਤੀ ਗਈ ਹੈ ਜਦੋਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੋਰਚੇ ਵੱਲੋਂ ਹੁਕਮ ਹੋਇਆ ਸੀ ਕਿ ਜਦੋਂ ਤੱਕ ਸ਼ੁਭਕਰਨ ਸਿੰਘ ਦੇ ਕਾਤਲਾਂ ’ਤੇ ਐੱਫਆਈਆਰ ਦਰਜ ਨਹੀਂ ਕੀਤੀ ਜਾਂਦੀ ਓਨਾ ਚਿਰ ਉਹ ਸ਼ੁਭਕਰਨ ਸਿੰਘ ਦਾ ਸਸਕਾਰ ਨਹੀਂ ਕਰਨਗੇ, ਜਿਸ ਸਬੰਧੀ ਜਥੇਬੰਦੀ ਵੱਲੋਂ ਪਹਿਰਾ ਦੇਣ ਦਾ ਹੁਕਮ ਲਾਇਆ ਸੀ, ਜਿਸ ਸਬੰਧੀ ਕਿਸਾਨ ਮੋਰਚਰੀ ਸਾਹਮਣੇ ਪਹਿਰਾ ਲਗਾ ਕੇ ਬੈਠੇ ਹਨ।

new

ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਵੱਲੋਂ ਵੱਡੀ ਗਿਣਤੀ ’ਚ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਕੋਲ ਪਹੁੰਚ ਕੇ ਇੱਥੇ ਬੈਠੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਅਤੇ ਜਥੇਬੰਦੀਆਂ ਨਾਲ ਭਰਾਤਰੀ ਤੌਰ ’ਤੇ ਸਮਰਝਨ ਦਿੰਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਆਖਿਆ ਕਿ ਉਨ੍ਹਾਂ ਨੂੰ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ’ਤੇ ਗਹਿਰਾ ਦੁੱਖ ਹੈ, ਜਿਸ ਕਾਰਨ ਉਨ੍ਹਾਂ ਦੀ ਜਥੇਬੰਦੀ ਹਾਅ ਦਾ ਨਾਅਰਾ ਮਾਰਨ ਲਈ ਇੱਥੇ ਪਹੁੰਚੀ ਹੈ।

Advertisement

Check Also

ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਜਾਰੀ

 ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ …

error: Content is protected !!