Home / ਸਿੱਖੀ ਖਬਰਾਂ / ਇਸ ਪਾਠ ਦੀ ਤਾਕਤ ਜਰੂਰ ਸੁਣੋ

ਇਸ ਪਾਠ ਦੀ ਤਾਕਤ ਜਰੂਰ ਸੁਣੋ

new

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥


ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥

newhttps://punjabiinworld.com/wp-admin/options-general.php?page=ad-inserter.php#tab-4

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥ ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਨਾਨਕ ਜੀ! (ਆਖੋ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥*

new
Advertisement

Check Also

ਗੁਰੂਦੁਆਰਾ ਸਾਹਿਬ ਇਸ ਤਰ੍ਹਾਂ ਸ਼ਰਧਾ ਨਾਲ ਜਾਉ

 ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ …

error: Content is protected !!