Home / ਵੀਡੀਓ / ਬਾਦਲਾਂ ਨੇ ਨਿਯਮ ਤੋੜਕੇ ਬਣਾਇਆ ਸੁਖਵਿਲਾ

ਬਾਦਲਾਂ ਨੇ ਨਿਯਮ ਤੋੜਕੇ ਬਣਾਇਆ ਸੁਖਵਿਲਾ

new

ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭਗਵੰਤ ਮਾਨ ਜੋ ਇਨਕੁਆਰੀ ਕਰਵਾਉਣਾ ਚਾਹੁੰਦੇ ਹਨ, ਕਰਵਾ ਲੈਣ। ਸੁਖਬੀਰ ਨੇ ਕਿਹਾ ਕਿ ਸਾਨੂੰ ਕੋਈ ਫਿਕਰ ਜਾਂ ਪਰਵਾਹ ਨਹੀਂ ਹੈ, ਮੁੱਖ ਮੰਤਰੀ ਭਾਵੇਂ ਸੁਖਵਿਲਾਸ ਦੇ ਕਾਗਜ਼ ਮੰਗਵਾ ਲੈਣ। ਉਨ੍ਹਾਂ ਨੇ ਕਿਹਾ ਕਿ ਨਾ ਅਸੀਂ ਕੋਈ ਕਾਨੂੰਨ ਤੋੜਿਆ ਹੈ ਨਾ ਹੀ ਤੋੜਾਂਗੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ‘ਚ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਸੁਖਵਿਲਾਸ ਹੋਟਲ ਦਾ ਨਾਮ ਸਾਰਿਆਂ ਨੇ ਸੁਣਿਆ ਹੋਵੇਗਾ। ਇਹ ਹੋਟਲ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਦਾ ਇਹ ਹੋਟਲ ਹੈ ਅਤੇ ਇਹ ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ‘ਤੇ ਕੋਈ ਵੀ ਉਸਾਰੀ ਨਹੀਂ ਸੀ ਹੋ ਸਕਦੀ, ਪਰ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਨੇ ਆਪਣੇ ਹੱਕ ਵਿਚ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਸਾਰੇ ਕਾਗਜ਼ ਕਢਵਾ ਰਹੇ ਹਾਂ।

newhttps://punjabiinworld.com/wp-admin/options-general.php?page=ad-inserter.php#tab-4


ਬੀਤੇ ਦਿਨ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ‘ਤੇ ਤੰਜ ਕੱਸਦਿਆਂ ਕਿਹਾ ਸੀ ਕਿ ਲੋਕਤੰਤਰ ਵਿਚ ਸਾਰੇ ਆਗੂਆਂ ਨੂੰ ਲੋਕਾਂ ਦੀ ਤਾਕਤ ਅੱਗੇ ਸਿਰ ਝੁਕਾਉਣਾ ਪੈਂਦਾ ਹੈ। ਵਿਧਾਨ ਸਭਾ ਚੋਣਾਂ ਵਿਚ ਨਿਕੰਮੀ ਕਾਰਗੁਜ਼ਾਰੀ ਵਿਖਾਉਣ ਵਾਲੇ ਸੁਖਬੀਰ ਬਾਦਲ , ਬਿਕਰਮ ਸਿੰਘ ਮਜੀਠੀਆ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਵਿਰਸਾ ਸਿੰਘ ਵਲਟੋਹਾ ਆਦਿ ਵਰਗੇ ਵੱਡੇ ਆਗੂਆਂ ਨੂੰ ਲੋਕਾਂ ਨੇ ਹਰਾ ਕੇ ਘਰਾਂ ’ਚ ਬਿਠਾ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕਦੇ ਪੰਜਾਬ ’ਤੇ 25 ਸਾਲ ਰਾਜ ਕਰਨ ਦੀ ਗੱਲ ਕਰਦੇ ਸਨ ਪਰ ਅੱਜ ਲੋਕਾਂ ਦੀ ਤਾਕਤ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ, ਜਿਸ ਕਾਰਨ ਹੁਣ ਉਨ੍ਹਾਂ ਦੀ ਪਾਰਟੀ ਦੇ 3 ਵਿਧਾਇਕ ਹਨ। ਲੋਕਾਂ ਨੇ ਸੁਖਬੀਰ ਬਾਦਲ ਵਰਗੇ ਲੀਡਰਾਂ ਨੂੰ ਘਰ ਬਿਠਾ ਦਿੱਤਾ।

new

Advertisement

Check Also

ਸ਼ਮਸ਼ਾਨਘਾਟ ਤੋਂ ਇਹ ਚੀਜ ਨਾ ਲੈ ਕੇ ਆਉ

 ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ …

error: Content is protected !!