Home / ਪੰਜਾਬੀ ਖਬਰਾਂ / ਸ਼ੁਭਕਰਨ ਬਾਰੇ ਆਈ ਵੱਡੀ ਖਬਰ

ਸ਼ੁਭਕਰਨ ਬਾਰੇ ਆਈ ਵੱਡੀ ਖਬਰ

ਖਨੌਰੀ ਬਾਰਡਰ ’ਤੇ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਠ ਦਿਨਾਂ ਮਗਰੋਂ 28/29 ਫਰਵਰੀ ਦੀ ਅੱਧੀ ਰਾਤ ਨੂੰ ਪੁਲੀਸ ਦੇ ਸਖ਼ਤ ਪਹਿਰੇ ਹੇਠ ਕੀਤਾ ਗਿਆ। ਇਸ ਸਬੰਧੀ ਸਹਿਮਤੀ ਜਗਜੀਤ ਡੱਲੇਵਾਲ ਤੇ ਹੋਰ ਕਿਸਾਨ ਆਗੂਆਂ ਅਤੇ ਅਧਿਕਾਰੀਆਂ ਦਰਮਿਆਨ ਮੀਟਿੰਗਾਂ ਦੌਰਾਨ ਬਣੀ। ਸਹਿਮਤੀ ਮੁਤਾਬਕ ਪੰਜਾਬ ਸਰਕਾਰ ਵਲੋਂ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲੀਸ ਵਿਚ ਸਿਪਾਹੀ ਭਰਤੀ ਕੀਤਾ ਜਾਵੇਗਾ ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਮਿਲੇਗਾ।

ਇਸ ਤੋਂ ਬਾਅਦ ਸ਼ੁਭਕਰਨ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਸਪਤਾਲ ’ਚ ਸੱਦ ਲਿਆ ਗਿਆ ਤੇ ਬੀਤੀ ਰਾਤ ਕੇਸ ਦਰਜ ਕੀਤਾ ਗਿਆ ਜਿਸ ਤੋਂ ਬਾਅਦ ਇਸ ਦੀਆਂ ਕਾਪੀਆਂ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੂੰ ਸੌਂਪਣ ਤੋਂ ਬਾਅਦ ਹੀ ਪਰਿਵਾਰ ਨੇ ਪੋਸਟਮਾਰਟਮ ਲਈ ਸਹਿਮਤੀ ਦਿੱਤੀ। ਅੱਧੀ ਰਾਤ ਨੂੰ ਡਾਕਟਰਾਂ ਦੇ ਪੰਜ ਮੈਂਬਰੀ ਬੋਰਡ ਵੱਲੋਂ ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਕੀਤੀ ਗਈ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਜਦੋਂ ਪੰਜਾਬ ਸਰਕਾਰ ਨੇ ਮੁਆਵਜ਼ੇ ਅਤੇ ਨੌਕਰੀ ਦੀ ਪੇਸ਼ਕਸ਼ ਕੀਤੀ ਸੀ ਤਾਂ ਪਰਿਵਾਰ ਅਤੇ ਕਿਸਾਨ ਆਗੂਆਂ ਨੇ ਇਹ ਕਹਿ ਕੇ ਪੇਸ਼ਕਸ਼ ਠੁਕਰਾ ਦਿੱਤੀ ਸੀ ਕਿ ਜਿੰਨੀ ਦੇਰ ਸ਼ੁਭਕਰਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਤਲ ਕੇਸ ਦਰਜ ਨਹੀਂ ਕੀਤਾ ਜਾਂਦਾ ਓਨੀ ਦੇਰ ਉਹ ਪੋਸਟਮਾਰਟਮ ਨਹੀਂ ਕਰਨ ਦੇਣਗੇ।



ਇਸ ਉਪਰੰਤ 29 ਫਰਵਰੀ ਦੀ ਸਵੇਰ ਸ਼ੁਭਕਰਨ ਦੀ ਮ੍ਰਿਤਕ ਦੇਹ ਇੱਕ ਗੱਡੀ ਰਾਹੀਂ ਇਥੋਂ ਦੇ ਢਾਬੀ ਗੁੱਜਰਾਂ ਬਾਰਡਰ ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਇਥੇ ਪੁੱਜੇ ਵੱਡੀ ਗਿਣਤੀ ਕਿਸਾਨਾਂ ਨੇ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਉਧਰ ਪਿਛਲੇ ਦਿਨਾਂ ਤੋਂ ਇਥੇ ਮੁਰਦਾਘਰ ਦੇ ਬਾਹਰ ਕਿਸਾਨ ਯੂਨੀਅਨ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਵੀ ਅੱਜ ਸਮਾਪਤ ਕਰ ਦਿੱਤਾ ਗਿਆ। ਸ਼ੁਭਕਰਨ ਦੀ ਦੇਹ ਨੂੰ ਜਦੋਂ ਲਿਜਾਇਆ ਗਿਆ ਤਾਂ ਸੜਕਾਂ ਕਿਨਾਰੇ ਖੜ੍ਹੇ ਕਿਸਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਨੇ ਉਸ ਨੂੰ ਸ਼ਰਧਾ ਭੇਟ ਕਰਦਿਆਂ ਸ਼ੁਭਕਰਨ ਦੇ ਹੱਕ ’ਚ ਨਾਅਰੇ ਵੀ ਲਾਏ। ਕਈ ਥਾਈਂ ਰਸਤੇ ’ਚ ਖੜ੍ਹੇ ਕਿਸਾਨਾਂ ਨੇ ਉਸ ਦੀ ਮ੍ਰਿਤਕ ਦੇਹ ਵਾਲੀ ਗੱਡੀ ’ਤੇ ਫੁੱਲ ਵੀ ਵਰਸਾਏ।

Check Also

ਜੋ ਵੀਰ ਭੈਣ ਕੰਮ ਕਾਰਾਂ ਕਰਕੇ ਗੁਰੂਘਰ ਰੋਜ ਨਹੀਂ ਆ ਸਕਦੇ ਤਾਂ ਕੀ ਕਰਨਾ

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) …