ਆਸਮਾਨੀ ਬਿਜਲੀ ਡਿੱਗਣ ਕਾਰਨ ਮਾਪਿਆਂ ਦੇ ਕਮਾਊ ਪੁੱਤ ਦੀ ਹੋਈ ਮੌ ਤ

ਸੁਲਤਾਨਪੁਰ ਲੋਧੀ 1 ਮਾਰਚ 2024 – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾਂ ਵਿਖੇ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਪਿੰਡ ਸਿੱਧਵਾਂ ਦੋਨਾਂ ਦਾ ਵਸਨੀਕ ਸੀ। ਉਹ ਆਪਣੇ ਖੇਤਾਂ ਵਿੱਚ ਆਲੂਆਂ ਦੀ ਪਟਾਈ ਦਾ ਕੰਮ ਕਰ ਰਿਹਾ ਸੀ ਤਾਂ ਅਚਾਨਕ ਖ਼ਰਾਬ ਮੌਸਮ ਕਾਰਨ ਜਸਪ੍ਰੀਤ ਸਿੰਘ ‘ਤੇ ਬਿਜਲੀ ਡਿੱਗ ਗਈ। ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਵੇਲੇ ਦੀ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ।ਆਸਮਾਨੀ ਬਿਜਲੀ ਡਿਗੱਣ ਨਾਲ 21 ਸਾਲਾ ਨੌਜਵਾਨ ਦੀ ਹੋਈ ਮੌਤ।ਦੱਸ ਦੇਈਏ ਕਿ ਨੌਜਵਾਨ ਖੇਤਾਂ ‘ਚ ਕੰਮ ਕਰ ਰਿਹਾ ਸੀ ਨੌਜਵਾਨ ਖੇਤਾਂ ‘ਚ ਆਲੂ ਦੀਆਂ ਢੇਰੀਆਂ ਢੱਕ ਰਿਹਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ 21 ਸਾਲਾ ਪੁੱਤਰ ਜਸਪ੍ਰੀਤ ਸਿੰਘ ਜੱਸੀ ਸ਼ੁੱਕਰਵਾਰ ਸ਼ਾਮ ਨੂੰ ਮੀਂਹ ਅਤੇ ਗਰਜ ਕਾਰਨ ਖਰਾਬ ਮੌਸਮ ਕਾਰਨ ਆਪਣੇ ਖੇਤਾਂ ਵਿੱਚ ਲੱਗੇ ਆਲੂਆਂ ਦੇ ਢੇਰ ਨੂੰ ਤਰਪਾਲ ਨਾਲ ਢੱਕ ਰਿਹਾ ਸੀ ਕਿ ਅਚਾਨਕ ਉਸ ’ਤੇ ਬਿਜਲੀ ਡਿੱਗ ਗਈ।

ਮੌਕੇ ’ਤੇ ਮੌਜੂਦ ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਨੌਜਵਾਨ ’ਤੇ ਬਿਜਲੀ ਡਿੱਗੀ ਤਾਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦਿੱਤੀਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਪਾਣੀ ਪਾਇਆ ਗਿਆ। ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੇ ਕੰਨਾਂ ਅਤੇ ਲੱਤਾਂ ‘ਤੇ ਨਿਸ਼ਾਨਾਂ ਨੂੰ ਦੇਖ ਕੇ ਦੇਖਿਆ ਜਾ ਸਕਦਾ ਹੈ ਕਿ ਬਿਜਲੀ ਸਿਰ ‘ਚੋਂ ਨਿਕਲ ਕੇ ਪੈਰਾਂ ‘ਚੋਂ ਨਿਕਲੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.