ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।
(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.