
ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨਗੇ। ਇਸ ਵਾਰ ਸਿਹਤ ਅਤੇ ਸਿੱਖਿਆ ਤੋਂ ਬਾਅਦ ਬਜਟ ‘ਚ ਖੇਡਾਂ ‘ਤੇ ਫੋਕਸ ਹੋਵੇਗਾ, ਹਾਲਾਂਕਿ ਇਸ ਵਾਰ ਸਭ ਦੀਆਂ ਨਜ਼ਰਾਂ ਮਹਿਲਾਵਾਂ ਨੂੰ 1000 ਰੁਪਏ ਦੇ ਐਲਾਨ ਉਤੇ ਹਨ।
ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੱਲ੍ਹ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ 18 ਤੋਂ 60 ਸਾਲ ਦੇ ਉਮਰ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਇਆ ਕਰਨਗੇ। ਇਹ ਕਾਂਗਰਸ ਦੀਆਂ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀਆਂ ਦਸ ‘ਗਾਰੰਟੀਆਂ’ ਵਿੱਚੋਂ ਇੱਕ ਹੈ।
ਕੱਲ੍ਹ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਵਿੱਤੀ ਸਾਲ 2024-25 ਲਈ 76,000 ਕਰੋੜ ਰੁਪਏ ਦੇ ਖਰਚੇ ਵਾਲਾ ਬਜਟ ਪੇਸ਼ ਕਰਦਿਆਂ ‘ਮੁੱਖ ਮੰਤਰੀ ਮਹਿਲਾ ਸਨਮਾਨ ਸਕੀਮ’ ਦਾ ਐਲਾਨ ਕੀਤਾ ਹੈ ਜਿਸ ਤਹਿਤ ‘ਆਪ’ ਸਰਕਾਰ ਵੱਲੋਂ ਕੌਮੀ ਰਾਜਧਾਨੀ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਕੀਮ ਨੂੰ ਔਰਤ ਦੇ ਸ਼ਕਤੀਕਰਨ ਲਈ ‘ਦੁਨੀਆਂ ਦਾ ਸਭ ਤੋਂ ਵੱਡਾ ਪ੍ਰੋਗਰਾਮ’ ਕਰਾਰ ਦਿੱਤਾ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਆਪਣੀਆਂ ਗਰੰਟੀਆਂ ਵਿਚ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ, ਹਾਲਾਂਕਿ 2 ਸਾਲ ਤੋਂ ਵੱਧ ਦਾ ਸਮਾਂ ਲੰਘਣ ਪਿੱਛੋਂ ਵੀ ਸਰਕਾਰ ਆਪਣੀ ਗਰੰਟੀ ਪੂਰੀ ਨਹੀਂ ਕਰ ਸਕੀ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਮੀਦ ਕੀਤੀ ਜਾ ਰਹੀ ਹੈ ਕਿ ਆਪ ਸਰਕਾਰ ਪੰਜਾਬ ਵਿਚ ਮਹਿਲਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.