Home / ਪੰਜਾਬੀ ਖਬਰਾਂ / Amrit Mann ਦੇ ਪਿਤਾ ਦੀ ਜਾਇਦਾਦ ਹੋਵੇਗੀ ਕੁਰਕ

Amrit Mann ਦੇ ਪਿਤਾ ਦੀ ਜਾਇਦਾਦ ਹੋਵੇਗੀ ਕੁਰਕ

ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਿਹਾ

new

ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਮ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ ਆਪਣੇ ਪਿਤਾ ਦੀ ਵਜ੍ਹਾ ਕਰਕੇ ਸੁਰਖੀਆਂ ‘ਚ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ ਹੈ। ਉਹ ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਿਹਾ ਹੈ। ਹੁਣ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐਸਸੀ ਕਮਿਸ਼ਨ ਨੇ ਇਸ ਗੱਲ ਦਾ ਨੋਟਿਸ ਲਿਆ ਹੈ। ਇਸ ਬਾਰੇ ਕਾਰਵਾਰੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਮੋਹਾਲੀ ਦੇ ਸੈਕੰਡਰੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ ਹੈ। ਦੇਖੋ ਨੋਟਿਸ ਦੀ ਕਾਪੀ:

newhttps://punjabiinworld.com/wp-admin/options-general.php?page=ad-inserter.php#tab-4

new

ਪੰਜਾਬ ਸਰਕਾਰ ਨੂੰ ਨੋਟਿਸ ਜਾਰੀ—-ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਸਕੂਲ ਸਿੱਖਿਆ ਵਿਭਾਗ) ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਇਲਜ਼ਾਮ/ਮਾਮਲੇ ਦੀ ਜਾਂਚ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਤੱਥਾਂ ਦੇ ਆਧਾਰ ‘ਤੇ ਰਿਪੋਰਟ 21 ਜੂਨ ਤੱਕ ਈਮੇਲ ਰਾਹੀਂ ਜਾਂ ਡਾਕ ਰਾਹੀਂ ਜਾਂ ਪੱਤਰ ਰਾਹੀਂ ਸੌਂਪਣ ਲਈ ਕਿਹਾ ਹੈ। ਚੇਅਰਮੈਨ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਹੀਂ ਹੁੰਦੀ ਹੈ, ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਦਿੱਲੀ ਵਿੱਚ ਹਾਜ਼ਰ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

ਹਾਲ ਹੀ ‘ਚ ਸਰਬਜੀਤ ਸਿੰਘ ਦੀ ਹੋਈ ਰਿਟਾਇਰਮੈਂਟ—ਦੱਸ ਦਈਏ ਕਿ 31 ਮਈ ਨੂੰ ਅੰਮ੍ਰਿਤ ਮਾਨ ਦੇ ਪਿਤਾ ਦੀ ਰਿਟਾਇਰਮੈਂਟ ਵੀ ਹੋਈ ਹੈ। ਐਸਸੀ ਕਮਿਸ਼ਨ ਨੇ ਆਪਣੀ ਸ਼ਿਕਾਇਤ ‘ਚ ਸਰਬਜੀਤ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

Advertisement

Check Also

ਕਰਮਜੀਤ ਅਨਮੋਲ ਕੋਲ ਹੈ ਸਿਰਫ 1.70 ਲੱਖ ਕੈਸ਼

 ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਵਿੱਚ ਇਸ ਸਮੇਂ ਲੋਕ ਸਭਾ ਚੋਣਾਂ ਨੂੰ …

error: Content is protected !!