Home / ਪੰਜਾਬੀ ਖਬਰਾਂ / ਸੁਣੋ ਸੁਖਦੇਵ ਸਿੰਘ ਢੀਂਡਸਾ ਨੇ ਕੀ ਕਿਹਾ

ਸੁਣੋ ਸੁਖਦੇਵ ਸਿੰਘ ਢੀਂਡਸਾ ਨੇ ਕੀ ਕਿਹਾ

new

ਸੁਖਦੇਵ ਢੀਂਡਸਾ ਨੇ ਕਿਹਾ ਕਿ ਸੀ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਮਨਜ਼ੂਰ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਮਾਂ ਹੁਣ ਇਹ ਗੱਲਾਂ ਕਰਨ ਦਾ ਨਹੀਂ ਹੈ, ਪੰਥ ਦੇ ਵੱਡੇ ਮਸਲੇ ਹੱਲ ਕਰਨ ਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਛੇ ਸਾਲ ਬਾਅਦ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ‘ਚ ਰਲੇਂਵਾ ਹੋ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਤੋਂ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਨ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ 6 ਸਾਲ ਬਾਅਦ ਅੱਜ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਸੁਖਦੇਵ ਢੀਂਡਸਾ ਨੇ ਕਿਹਾ ਹੈ ਕਿ ਲੋਕ ਸਾਨੂੰ ਇਕੱਠੇ ਦੇਖਣਾ ਚਾਹੁੰਦੇ ਹਨ ਅਤੇ ਸਾਡੇ ਇਸ ਫੈਸਲੇ ਨਾਲ ਪੰਥ ਤਕੜਾ ਹੋਵੇਗਾ।

ਸੁਖਦੇਵ ਢੀਂਡਸਾ ਨੇ ਕਿਹਾ ਸੀ ਕਿ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਮਨਜ਼ੂਰ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਮਾਂ ਹੁਣ ਇਹ ਗੱਲਾਂ ਕਰਨ ਦਾ ਨਹੀਂ ਹੈ, ਪੰਥ ਦੇ ਵੱਡੇ ਮਸਲੇ ਹੱਲ ਕਰਨ ਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4

new

ਤੁਹਾਨੂੰ ਦੱਸ ਦਈਏ ਕਿ ਇਸ ਰਲੇਵੇਂ ਸਬੰਧੀ ਕਾਫੀ ਦਿਨਾਂ ਤੋਂ ਪਾਰਟੀ ਪ੍ਰਧਾਨ ਦੇ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਸੀ। ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਕੀਤੀ ਸੀ। ਜਿਸ ਵਿੱਚ ਦੋਵਾਂ ਨੇ ਸਮਝੌਤੇ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਆਪਣੇ ਪਾਰਟੀ ਦੇ ਲੀਡਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀ ਰਾਏ ਲਈ। ਜਿਸ ਤੋਂ ਬਾਅਦ ਉਹਨਾਂ ਨੇ ਇਸ ਫੈਸਲੇ ‘ਤੇ ਮੋਹਰ ਲਾਈ।ਜ਼ਿਕਰਯੋਗ ਹੈ ਕਿ ਢੀਂਡਸਾ ਨੇ 6 ਸਾਲ ਪਹਿਲਾਂ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਅਤੇ ਵੱਖਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬਣਾਈ ਸੀ।

Advertisement

Check Also

ਕਰਮਜੀਤ ਅਨਮੋਲ ਕੋਲ ਹੈ ਸਿਰਫ 1.70 ਲੱਖ ਕੈਸ਼

 ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਵਿੱਚ ਇਸ ਸਮੇਂ ਲੋਕ ਸਭਾ ਚੋਣਾਂ ਨੂੰ …

error: Content is protected !!