Home / ਵੀਡੀਓ / ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਖਬਰ

ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਖਬਰ

new

ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜੇਲਰ ’ਤੇ ਕੱਟੜਪੰਥੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਕੁਝ ਦਿਨ ਪਹਿਲਾਂ ਇਨ੍ਹਾਂ ਕੈਦੀਆਂ ਕੋਲੋਂ ਸਮਾਰਟ ਫੋਨ, ਸਪਾਈਕੈਮ ਸਮੇਤ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ ਸਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਿਛਲੇ ਮਹੀਨੇ ਡਿਬਰੂਗੜ੍ਹ ਕੇਂਦਰੀ ਜੇਲ ਦੇ ਉਨ੍ਹਾਂ ਸੈੱਲਾਂ ਤੋਂ ਪਿਛਲੇ ਮਹੀਨੇ ਕਈ ਇਲੈਕਟ੍ਰਾਨਿਕ ਉਪਕਰਣ ਬਰਾਮਦ ਕੀਤੇ ਗਏ ਸਨ, ਜਿੱਥੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫ਼ਤਾਰ ਕੀਤੇ ਗਏ ਕੈਦੀਆਂ ਨੂੰ ਰੱਖਿਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੀਆਂ ਸੈੱਲਾਂ ਤੋਂ ਪਿਛਲੇ ਮਹੀਨੇ ਕਈ ਇਲੈਕਟ੍ਰਾਨਿਕ ਉਪਕਰਣ ਬਰਾਮਦ ਕੀਤੇ ਗਏ ਸਨ, ਜਿੱਥੇ ਰਾਸ਼ਟਰੀ ਸੁਰੱਖਿਆ ਕਾਨੂੰਨ (ਰਾਸੁਕਾ) ਤਹਿਤ ਗ੍ਰਿਫ਼ਤਾਰ ਕੀਤੇ ਗਏ ਕੈਦੀਆਂ ਨੂੰ ਰੱਖਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਅਧਿਕਾਰੀ ਦੀ ਗ੍ਰਿਫ਼ਤਾਰੀ ਇਸੇ ਮਾਮਲੇ ਵਿਚ ਕੀਤੀ ਗਈ ਹੈ। ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਜੀ. ਪੀ. ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਤਲਾਸ਼ੀ ਲੈਣ ’ਤੇ ਸਿਮ ਕਾਰਡ ਵਾਲਾ ਇਕ ਸਮਾਰਟਫੋਨ, ਇਕ ਸਾਧਾਰਨ ਫੋਨ, ਕੀ-ਬੋਰਡ ਵਾਲਾ ਇਕ ਟੀ. ਵੀ. ਰਿਮੋਟ, ਸਪਾਈਕੈਮ ਪੈੱਨ, ਪੈੱਨ ਡਰਾਈਵ, ਬਲੂਟੁੱਥ ਹੈੱਡਫੋਨ ਅਤੇ ਸਪੀਕਰ ਵਰਗੇ ਕਈ ਇਲੈਕਟ੍ਰਾਨਿਕ ਉਪਕਰਨ ਬਰਾਮਦ ਕੀਤੇ ਗਏ ਹਨ।

newhttps://punjabiinworld.com/wp-admin/options-general.php?page=ad-inserter.php#tab-4

new

ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਰਾਹੀਂ ਕਿਹਾ ਸੀ ਕਿ ਅਣਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਰਾਸੁਕਾ ਬਲਾਕ ਦੇ ਜਨਤਕ ਖੇਤਰ ਵਿਚ ਵਾਧੂ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਸੀ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਾਧੂ ਕਾਨੂੰਨੀ ਕਾਰਵਾਈ ਅਤੇ ਸਾਵਧਾਨੀ ਦੇ ਉਪਾਅ ਕੀਤੇ ਜਾ ਰਹੇ ਹਨ।

Advertisement

Check Also

ਭਾਈ ਸਾਹਿਬ ਬਾਰੇ ਆਈ ਵੱਡੀ ਖਬਰ

 ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ …

error: Content is protected !!