ਸਿੱਧੂ ਮੂਸੇਵਾਲਾ ਦੇ ਪਰਿਵਾਰ ਬਾਰੇ ਝੂਠੀਆਂ ਖਬਰਾਂ ਤੇ ਅਫਵਾਹਾਂ ਬਾਰੇ ਪਰਿਵਾਰ ਦਾ ਬਿਆਨ
ਅਫਵਾਹਾਂ ਨਾ ਫੈਲਾਓ, ਜੋ ਵੀ ਖਬਰ ਹੋਏਗੀ ਤੁਹਾਡੇ ਨਾਲ ਸਾਂਝੀ ਕਰ ਦਿੱਤੀ ਜਾਏਗੀ
ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ।ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ।ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਸਿੱਧੂ ਪਰਿਵਾਰ ਨੂੰ ਲੈ ਕੇ ਕਈ ਸਾਰੀਆਂ ਖਬਰਾਂ ਚਲਾਈਆਂ ਜਾ ਰਹੀਆਂ ਹਨ।ਜਿਸ ਨੂੰ ਲੈ ਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੀ ਵੱਲੋਂ ਜਿਨ੍ਹਾਂ ਦਾ ਖੰਡਨ ਕੀਤਾ ਗਿਆ ਹੈ।
ਅੱਜ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪੋਸਟ ਰਾਹੀਂ ਬੇਨਤੀ ਕੀਤੀ ਹੈ ਕਿ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ‘ਤੇ ਯਕੀਨ ਨਾ ਕੀਤਾ ਜਾਵੇ।ਜੋ ਵੀ ਖਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਕਿ ਸਿੱਧੂ ਦੇ ਮਾਤਾ ਜੀ ਚਰਨ ਕੌਰ ਨੇ 2 ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਹੈ।ਜਿਨ੍ਹਾਂ ‘ਚੋਂ ਇੱਕ ਦਾ ਨਾਮ ਸ਼ੁੱਭਦੀਪ ਰੱਖਿਆ ਜਾਵੇਗਾ।