ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਜਾਣਕਾਰੀ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਜਲਦੀ ਹੀ ਮਾਲਵਾ ਵਿਚ ਸਥਿਤ ਅਮਰਗੜ੍ਹ ਦੇ ਪਿੰਡ ਤੋਲਾਵਾਲ ਅਤੇ ਦੁਆਬੇ ਦੇ ਕਪੂਰਥਲਾ ਨੇੜੇ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ। ਜਿੱਥੇ ਲੋਕ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਲੈ ਸਕਣਗੇ। ਇਸ ਨਾਲ ਲੋਕਾਂ ਦੀ ਵੱਡੀ ਖੱਜਲ-ਖੁਆਰੀ ਰੁਕੇਗੀ।
ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ’ਚ ਹੈਵੀ ਡਰਾਇਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਸੈਂਟਰ ਸਿਰਫ਼ ਮਲੋਟ ਦੇ ਪਿੰਡ ਮਾਹੂਆਣਾ ਵਿਖੇ ਸੀ। ਹੁਣ ਆਉਣ ਵਾਲੇ ਦਿਨਾਂ ’ਚ ਅਮਰਗੜ੍ਹ ਦੇ ਪਿੰਡ ਤੋਲਾਵਾਲ ਅਤੇ ਕਪੂਰਥਲਾ ਨੇੜੇ ਵੀ ਖੋਲ੍ਹੇ ਜਾਣਗੇ, ਜਿਸ ਨਾਲ ਲੋਕਾਂ ਦੀਆਂ ਖੱਜਲ-ਖੁਆਰੀਆਂ ਘੱਟ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੂਰੇ ਪੰਜਾਬ ਵਿਚ ਸਿਰਫ ਇਕ ਹੀ ਹੈਵੀ ਡਰਾਇਵਿੰਗ ਦਾ ਟ੍ਰੇਨਿੰਗ ਸੈਂਟਰ ਸੀ, ਉਹ ਵੀ ਰਾਜਸਥਾਨ ਦੀ ਹੱਦ ਨਾਲ ਲੱਗਦਾ ਸੀ। ਇਸ ਨਾਲ ਪੂਰੇ ਪੰਜਾਬ ਵਿਚੋਂ ਦੂਰ ਦੁਰਾਡਿਓਂ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਹ ਨਵੇਂ ਟ੍ਰੇਨਿੰਗ ਸੈਂਟਰ ਖੁੱਲ੍ਹਣ ਨਾਲ ਜਿੱਥੇ ਜਨਤਾ ਨੂੰ ਰਾਹਤ ਮਿਲੇਗੀ ਉਥੇ ਹੀ ਉਹ ਹੈਵੀ ਡਰਾਇਵਿੰਗ ਸਿੱਖ ਕੇ ਰੋਜ਼ਗਾਰ ਵੀ ਹਾਸਲ ਕਰ ਸਕਣਗੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.