Home / ਪੰਜਾਬੀ ਖਬਰਾਂ / Haryana ਦੀ ਸਿਆਸਤ ‘ਚ ਅਚਾਨਕ ਕੀ ਹੋਇਆ

Haryana ਦੀ ਸਿਆਸਤ ‘ਚ ਅਚਾਨਕ ਕੀ ਹੋਇਆ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।


ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (Manohar Lal Khattar) ਨੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।

ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।

ਦੂਜੇ ਪਾਸੇ ਅਨਿਲ ਵਿੱਜ ਨੇ ਸਦਨ ਦੇ ਬਾਹਰ ਕਿਹਾ ਕਿ ਸਾਬਕਾ ਸੀਐਮ ਲਾਲ ਖੱਟਰ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚਰਚਾ ਦੌਰਾਨ ਸਾਬਕਾ ਸੀਐਮ ਖੱਟਰ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਹੋਰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲੜਨ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਸਾਢੇ 9 ਸਾਲਾਂ ਦੇ ਕਾਰਜਕਾਲ ਵਿੱਚ ਬਹੁਤ ਸਾਰੀਆਂ ਨਵੀਆਂ ਗੱਲਾਂ ਹੋਈਆਂ ਹਨ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਅਸੀਂ 10 ਵਿੱਚੋਂ 10 ਲੋਕ ਸਭਾ ਸੀਟਾਂ ਜਿੱਤਾਂਗੇ।

Check Also

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ …