Home / ਵੀਡੀਓ / ਮੂਸੇਵਾਲਾ ਦੀ ਹਵੇਲੀ ‘ਚ ਰੌਣਕਾਂ

ਮੂਸੇਵਾਲਾ ਦੀ ਹਵੇਲੀ ‘ਚ ਰੌਣਕਾਂ

ਮੂਸਾ ਪਿੰਡ ਵਿੱਚ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ। ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਘਰ ਫਿਰ ਤੋਂ ਬੇਟੇ ਨੇ ਜਨਮ ਲਿਆ ਜਿਸ ਕਾਰਨ ਅੱਜ ਮੂਸਾ ਹਵੇਲੀ ਵਿੱਚ ਵੱਡੀ ਤਾਦਾਦ ਵਿੱਚ ਪਹੁੰਚ ਕੇ ਲੋਕ ਖੁਸ਼ੀ ਸਾਂਝੀ ਕਰ ਰਹੇ ਨੇ ਉੱਥੇ ਹੀ ਭੰਗੜੇ ਅਤੇ ਲੱਡੂ ਵੀ ਵੰਡੇ ਜਾ ਰਹੇ ਹਨ।

29 ਮਈ 2022 ਨੂੰ ਸਿੱਧੂ ਮੂਸੇਵਾਲੇ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕਰੋੜਾਂ ਪ੍ਰਸ਼ੰਸਕ ਸਿੱਧੂ ਮੂਸੇ ਵਾਲਾ ਦੀ ਹਵੇਲੀ ਵਿੱਚ ਪਹੁੰਚ ਕੇ ਜਿੱਥੇ ਮਾਤਾ ਪਿਤਾ ਨਾਲ ਦੁੱਖ ਸਾਂਝਾ ਕਰਦੇ ਸਨ ਉੱਥੇ ਹੀ ਪਰਮਾਤਮਾ ਅੱਗੇ ਅਰਦਾਸ ਵੀ ਕਰਦੇ ਸਨ ਕਿ ਸਿੱਧੂ ਮੂਸੇਵਾਲਾ ਨੂੰ ਨਿੱਕੇ ਪੈਰੀ ਵਾਪਸ ਇਸ ਹਵੇਲੀ ਵਿੱਚ ਪਰਮਾਤਮਾ ਭੇਜ ਦੇਵੇ ਤਾਂ ਅੱਜ ਉਨ੍ਹਾਂ ਕਰੋੜਾਂ ਪ੍ਰਸ਼ੰਸਕਾਂ ਦੀ ਪਰਮਾਤਮਾ ਨੇ ਅਰਦਾਸ ਸੁਣ ਲਈ ਹੈ।


ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਹਵੇਲੀ ਵਿੱਚ ਦੁਬਾਰਾ ਤੋਂ ਰੌਣਕਾਂ ਪਰਤ ਆਈਆਂ ਹਨ ਤੇ ਜਦੋਂ ਤੋਂ ਹੀ ਬਾਪੂ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਖੁਸ਼ੀ ਸਾਂਝੀ ਕੀਤੀ ਹੈ।

ਉਸ ਤੋਂ ਬਾਅਦ ਪਿੰਡ ਦੇ ਵਿੱਚ ਜਿੱਥੇ ਖੁਸ਼ੀ ਮਨਾਈ ਜਾ ਰਹੀ ਹੈ ਉੱਥੇ ਲੱਡੂ ਵੀ ਵੰਡੇ ਜਾ ਰਹੇ ਹਨ ਤੇ ਸੋਸ਼ਲ ਮੀਡੀਆ ਦੇਵੀ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।ਉਸ ਤੋਂ ਬਾਅਦ ਪਿੰਡ ਦੇ ਵਿੱਚ ਜਿੱਥੇ ਖੁਸ਼ੀ ਮਨਾਈ ਜਾ ਰਹੀ ਹੈ ਉੱਥੇ ਲੱਡੂ ਵੀ ਵੰਡੇ ਜਾ ਰਹੇ ਹਨ ਤੇ ਸੋਸ਼ਲ ਮੀਡੀਆ ਦੇਵੀ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।

Check Also

ਰਿਸ਼ਤੇਦਾਰਾਂ ਨੂੰ ਆਪਣੇ ਪਰਨਸਲ ਕਮਰੇ ਤੇ ਰਸੋਈ ਚ ਨਾ ਲੈ ਕੇ ਜਾਓ

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। …