Home / ਵੀਡੀਓ / IVF ਨਾਲ ਨਹੀਂ ਹੋਇਆ ‘ਛੋਟੇ ਸ਼ੁਭ’ ਦਾ ਜਨਮ?

IVF ਨਾਲ ਨਹੀਂ ਹੋਇਆ ‘ਛੋਟੇ ਸ਼ੁਭ’ ਦਾ ਜਨਮ?

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਬੱਚੇ ਦਾ ਜਨਮ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਹੋਇਆ ਹੈ, ਪਰ ਇਸ ਸਬੰਧੀ ਬਠਿੰਡਾ ਦੇ ਇਸ ਨਿੱਜੀ ਹਸਪਤਾਲ ਦੀ ਡਾਕਟਰ ਰਜਨੀ ਜਿੰਦਲ ਨੇ ਬੱਚੇ ਦੇ ਜਨਮ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਇਹ ਕਿਸ ਤਰ੍ਹਾਂ ਹੋਇਆ ਹੈ।

ਮਾਤਾ ਚਰਨ ਕੌਰ ਦੀ ਦੇਖਭਾਲ ਤੋਂ ਲੈ ਕੇ ਬੱਚੇ ਦੇ ਜਨਮ ਤੱਕ ਸੰਭਾਲ ਕਰਨ ਵਾਲੇ ਡਾ. ਰਜਨੀ ਜਿੰਦਲ ਨੇ ਕਿਹਾ ਕਿ ਮਾਤਾ ਚਰਨ ਕੌਰ ਉਨ੍ਹਾਂ ਕੋਲ ਗਰਭਅਵਸਥਾ ਦੇ ਚੌਥੇ ਮਹੀਨੇ ਆਏ ਸਨ, ਜਦੋਂ ਉਨ੍ਹਾਂ ਨੂੰ ਕੁੱਝ ਨਾਰਮਲ ਸਮੱਸਿਆਵਾਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਨੂੰ ਗਰਭ ਧਾਰਨ ਦੇ ਤਿੰਨ ਮਹੀਨੇ ਪੂਰੇ ਹੋਣ ਤੋਂ ਬਾਅਦ ਹੀ ਹਸਪਤਾਲ ਦਾਖਲ ਹੋਏ ਸਨ।

ਉਨ੍ਹਾਂ ਦੱਸਿਆ ਕਿ ਮਾਤਾ ਚਰਨ ਕੌਰ ਦੀ ਉਮਰ ਦੇ ਲਿਹਾਜ਼ ਨਾਲ ਬੱਚੇ ਦੇ ਜਨਮ ਲਈ ਉਨ੍ਹਾਂ ਨੂੰ ਇਸ ਕੇਸ ਨੂੰ ਬਹੁਤ ਹੀ ਬਾਰੀਕੀ ਨਾਲ ਹੈਂਡਲ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਇਹ ਹੀ ਸੀ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਕੋਈ ਖੁਸ਼ੀ ਦੇ ਸਕੀਏ। ਉਨ੍ਹਾਂ ਬੱਚੇ ਦੇ ਜਨਮ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਵਿੱਚ ਮਾਤਾ ਚਰਨ ਕੌਰ ਦਾ ਕੋਈ ਵੀ ਪ੍ਰੈਗਨੈਂਸੀ ਵਾਲਾ ਟਰੀਟਮੈਂਟ ਨਹੀਂ ਕੀਤਾ ਗਿਆ ਹੈ।

Check Also

ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਵੱਲੋਂ …