ਦਰਅਸਲ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਸਰਦਾਰਨੀ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਦੀ ਮੰਗ, ਕੇਂਦਰ ਦੀ @BJP4India ਸਰਕਾਰ ਵੱਲੋਂ ਕੀਤੀ ਗਈ ਹੈ ਮੁੱਖ ਮੰਤਰੀ @BhagwantMann ਪੰਜਾਬੀਆਂ ਦੀਆਂ ਭਾਵਨਾਵਾਂ, ਉਹਨਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਹਨਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ
ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਹੇਠਾਂ ਦਿੱਤਾ ਗਿਆ ਹੈ
ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਬੱਚੇ ਵੱਲੋਂ ਜਨਮ ਲੈਣ ਉਤੇ ਜਿਥੇ ਪ੍ਰਸ਼ੰਸਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਉਥੇ ਹੀ ਨਵੇਂ ਵਿਵਾਦ ਖੜ੍ਹੇ ਹੋ ਗਏ ਹਨ।ਦਰਅਸਲ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਜ਼ਰੀਏ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਪ੍ਰੈਗਨੈਂਸੀ ਰਿਪੋਰਟ ਤਲਬ ਕੀਤੀ ਗਈ ਹੈ।
ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ ਰਾਹੀਂ ਗਰਭ ਧਾਰਨ ਕਰਨ ਅਤੇ ਬੱਚਾ ਪੈਦਾ ਕਰਨ ਲਈ ਕਿਸੇ ਵੀ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਪਰ ਸਿੱਧੂ ਦੀ ਮਾਂ ਗਰਭਵਤੀ ਹੋ ਕੇ 58 ਸਾਲ ਦੀ ਉਮਰ ਵਿੱਚ ਇਸ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ।
ਕੇਂਦਰ ਨੇ ਇਸ ਨਿਯਮ ਦੀ ਉਲੰਘਣਾ ‘ਤੇ ਜਾਂਚ ਤੋਂ ਬਾਅਦ ਕਾਰਵਾਈ ਦੇ ਹੁਕਮ ਦਿੱਤੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬੀ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਚਿੱਠੀ ਵਿੱਚ ਏਆਰਟੀ ਰੈਗੂਲੇਸ਼ਨ ਐਕਟ ਦਾ ਹਵਾਲਾ ਦਿੱਤਾ ਗਿਆ ਹੈ।