Home / ਪੰਜਾਬੀ ਖਬਰਾਂ / ਸਰਕਾਰੀ ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ

ਸਰਕਾਰੀ ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ

ਚੰਡੀਗੜ੍ਹ ਸਿੱਖਿਆ ਵਿਭਾਗ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ‘ਚ ਬਦਲਾਅ ਕੀਤਾ ਗਿਆ ਹੈ।

ਸਿੰਗਲ ਸ਼ਿਫਟ ਸਕੂਲਾਂ ‘ਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ ਤੋਂ ਦੁਪਹਿਰ 2:10 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਬੱਚੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿਣਗੇ। ਡਬਲ ਸ਼ਿਫਟ ਵਾਲੇ ਸਕੂਲਾਂ ‘ਚ ਪਹਿਲੀ ਸ਼ਿਫਟ 7.15 ਵਜੇ ਸ਼ੁਰੂ ਹੋਵੇਗੀ ਤੇ 1.35 ਤੱਕ ਚੱਲੇਗੀ, ਜਦਕਿ ਦੂਜੀ ਸ਼ਿਫਟ ਸਵੇਰੇ 11.10 ਵਜੇ ਤੋਂ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ।

new

ਬੱਚਿਆਂ ਲਈ ਪਹਿਲੀ ਸ਼ਿਫਟ ਦਾ ਸਮਾਂ 7.15 ਤੋਂ 12.45 ਤੱਕ ਤੇ ਦੂਜੀ ਸ਼ਿਫਟ ਦੇ ਬੱਚਿਆਂ ਦਾ ਸਮਾਂ ਦੁਪਹਿਰ 1 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗਾ।

ਵਿਭਾਗ ਵਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਸ਼ੈਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ 23 ਮਈ ਤੋਂ 30 ਜੂਨ ਤੱਕ 39 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਅਧਿਆਪਕਾਂ ਤੇ ਸਟਾਫ਼ ਨੂੰ 28 ਤੇ 29 ਜੂਨ ਨੂੰ ਹਾਜ਼ਰ ਰਹਿਣਾ ਹੋਵੇਗਾ। ਆਟਮਬ੍ਰੇਕ 29 ਅਕਤੂਬਰ ਤੋਂ 1 ਨਵੰਬਰ ਤੱਕ 4 ਦਿਨ ਦੀ ਹੈ। ਸਰਦੀਆਂ ਦੀਆਂ ਛੁੱਟੀਆਂ 26 ਦਸੰਬਰ ਤੋਂ 7 ਜਨਵਰੀ ਤੱਕ 13 ਦਿਨਾਂ ਲਈ ਹੋਣਗੀਆਂ। ਇਸ ਤੋਂ ਇਲਾਵਾ 19 ਅਗਸਤ ਨੂੰ ਰੱਖੜੀ ਤੇ 2 ਨਵੰਬਰ ਨੂੰ ਗੋਵਰਧਨ ਪੂਜਾ ਦੀ ਛੁੱਟੀ ਰਹੇਗੀ। ਇਸ ਤੋਂ ਇਲਾਵਾ ਪ੍ਰਿੰਸੀਪਲ ਤੇ ਸਕੂਲ ਮੁਖੀ ਆਪਣੇ ਪੱਧਰ ‘ਤੇ 1 ਦਿਨ ਦੀ ਛੁੱਟੀ ਲੈ ਸਕਣਗੇ।

Advertisement

Check Also

ਭਾਈ ਸਿੰਘ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

 ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ …

error: Content is protected !!