ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ।ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਓਂ ਮੰਗੀ ਗਈ।
ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ।ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਸ਼ਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਪਰ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਕਾਰਨ ਅਦਾਲਤ ਨੇ ਪੇਸ਼ੀ ਮੁਲਤਵੀ ਕਰ ਦਿੱਤੀ। ਇਸ ਲਈ 5 ਅਪ੍ਰੈਲ ਦੀ ਤਰੀਕ ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੇ ਨੋਟਿਸ ‘ਤੇ ਉਹ ਜੋ ਚਾਹੁਣ ਕਾਰਵਾਈ ਕਰ ਸਕਦੇ ਹਨ ਪਰ ਉਨ੍ਹਾਂ ਨੇ ਵਿਦੇਸ਼ ਤੋਂ ਇਲਾਜ ਕਰਵਾਇਆ ਹੈ, ਜਿਸ ਦੇ ਪੂਰੇ ਦਸਤਾਵੇਜ਼ ਦਿੱਤੇ ਗਏ ਹਨ।
ਦੱਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਓਂ ਮੰਗੀ ਗਈ ਸੀ। ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ ਸੀ। ਪਿਛਲੇ ਦਿਨੀਂ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਸੀ ਤੇ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ, ਬਲਕੌਰ ਸਿੰਘ ਨੇ ਕੇਂਦਰ ਦੀ ਚਿੱਠੀ ਦਾ ਠੋਕਵਾਂ ਜਵਾਬ ਦਿੱਤਾ ਹੈ।