Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨ ਸਰਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਭਾਰਤੀ ਸ਼ਰਧਾਲੂਆਂ ਤੋਂ ਪੰਜ ਡਾਲਰ (ਭਾਰਤੀ ਕਰੰਸੀ 417.71 ਰੁਪਏ) ਐਂਟਰੀ ਫ਼ੀਸ ਨਹੀਂ ਲਵੇਗੀ ਪਰ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵੱਲੋਂ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ (ਭਾਰਤੀ ਕਰੰਸੀ 1670.85 ਰੁਪਏ) ਯਾਤਰਾ ਖ਼ਰਚ ਵਸੂਲਿਆ ਜਾਵੇਗਾ। ਇਸ ਦੇ ਨਾਲ ਹੀ ਗੁਰਦੁਆਰਿਆਂ ਦੇ ਰੱਖ-ਰਖਾਅ ਲਈ ਰਾਸ਼ਟਰੀ ਸਲਾਹਕਾਰ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਹੈ।

ਇਹ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨੀ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੋਈ ਬੈਠਕ ’ਚ ਵਿਦੇਸ਼ੀ ਸਿੱਖ ਭਾਈਚਾਰੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਨਵਨਿਰਮਾਣ ਦੇ ਕੰਮਾਂ ਲਈ ਯੋਗਦਾਨ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੱਖ-ਵੱਖ ਦੇਸ਼ਾਂ ਤੋਂ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਯਾਤਰੀ ਤੋਂ ਪੰਜ ਡਾਲਰ ਦਾਖ਼ਲਾ ਫ਼ੀਸ ਲਈ ਜਾਂਦੀ ਸੀ।

new

ਸੰਗਤ ਨੇ ਇਸ ਨੂੰ ਬੰਦ ਕਰਨ ਦੀ ਪਾਕਿਸਤਾਨ ਸਰਕਾਰ ਅੱਗੇ ਮੰਗ ਚੁੱਕੀ ਸੀ। ਅਰੋੜਾ ਨੇ ਦੱਸਿਆ ਕਿ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਯਾਤਰੀਆਂ ਨੂੰ ਬੱਸਾਂ ਦੀ ਬਜਾਏ ਵਿਸ਼ੇਸ਼ ਟਰੇਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਸੰਗਤ ਵਿਸ਼ੇਸ਼ ਟਰੇਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰੇਗੀ। 13 ਅਪ੍ਰੈਲ ਨੂੰ ਅਟਾਰੀ ਸੜਕ ਮਾਰਗ ਰਾਹੀਂ ਵਾਹਗਾ ਸਰਹੱਦ ’ਤੇ ਪੁੱਜਣ ਵਾਲੇ ਜੱਥੇ ਨੂੰ ਬੱਸਾਂ ਦੀ ਬਜਾਏ ਵਿਸ਼ੇਸ਼ ਟਰੇਨ ਰਾਹੀਂ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਦੀ ਯਾਤਰਾ ਕਰਵਾਈ ਜਾਵੇਗੀ। ਨਵੇਂ ਨਿਯਮਾਂ ਮੁਤਾਬਕ, ਗੁਰਦੁਆਰਿਆਂ ’ਚ ਠਹਿਰਣ ਲਈ ਸਭ ਤੋਂ ਪਹਿਲਾਂ ਵਿਦੇਸ਼ ਤੋਂ ਆਏ ਯਾਤਰੀਆਂ ਨੂੰ ਕਮਰੇ ਅਲਾਟ ਕੀਤੇ ਜਾਣਗੇ। ਇਸ ਤੋਂ ਬਾਅਦ ਹੀ ਪਾਕਿਸਤਾਨ ਦੀ ਸੰਗਤ ਨੂੰ ਕਮਰੇ ਮੁਹੱਈਆ ਕਰਵਾਏ ਜਾਣਗੇ।

Advertisement

Check Also

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, …

error: Content is protected !!