ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹੈੱਡਕੁਆਰਟਰ ਪਹੁੰਚੀ। ਸੁਨੀਤਾ ਕੇਜਰੀਵਾਲ ਤੋਂ ਇਲਾਵਾ ਸੀਐਮ ਕੇਜਰੀਵਾਲ ਦੇ ਕਰੀਬੀ ਵਿਭਵ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ। ਤੁਹਾਨੂੰ ਦੱਸ ਦਈਏ ਕਿ ਅਦਾਲਤ ਨੇ ਉਨ੍ਹਾਂ ਨੂੰ ਈਡੀ ਦੀ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੰਦਿਆਂ ਹੋਇਆਂ ਪਰਿਵਾਰ ਦੇ ਮੈਂਬਰ ਨੂੰ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ।
ਮੁੱਖ ਮੰਤਰੀ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ‘ਚ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 9 ਵਾਰ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਹਰ ਵਾਰ ਸੰਮਨ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਮਨ ‘ਤੇ ਰੋਕ ਲਾਉਣ ਲਈ ਅਦਾਲਤ ਤੱਕ ਵੀ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਇਸ ਤੋਂ ਰਾਹਤ ਨਹੀਂ ਮਿਲੀ।
ਸੁਨੀਤਾ ਕੇਜਰੀਵਾਲ ਨੇ ਲੋਕਾਂ ਤੱਕ ਪਹੁੰਚਾਇਆ ਕੇਜਰੀਵਾਲ ਦਾ ਸੁਨੇਹਾ—-ਸੁਨੀਤਾ ਕੇਜਰੀਵਾਲ ਨੇ ਕਿਹਾ, “ਤੁਹਾਡੇ ਪੁੱਤਰ ਅਤੇ ਭਰਾ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਤੁਹਾਡੇ ਲਈ ਸੁਨੇਹਾ ਭੇਜਿਆ ਹੈ, ਮੇਰੇ ਪਿਆਰੇ ਦੇਸ਼ ਵਾਸੀਓਂ ਮੈਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਮੈਂ ਜੇਲ੍ਹ ਦੇ ਅੰਦਰ ਅਤੇ ਬਾਹਰ ਦੇਸ਼ ਦੀ ਸੇਵਾ ਕਰਦਾ ਰਹਾਂਗਾ, ਮੈਂ ਲੋਕਾਂ ਤੋਂ ਅਪੀਲ ਕਰਦਾਂ ਹਾਂ ਕਿ ਉਹ ਆਪਣੇ ਪੁੱਤ ‘ਤੇ ਭਰੋਸਾ ਕਰਨ, ਅਜਿਹੀ ਕੋਈ ਜੇਲ੍ਹ ਨਹੀਂ ਹੈ, ਜਿਹੜੀ ਮੈਨੂੰ ਲੰਮੇਂ ਸਮੇਂ ਤੱਕ ਰੱਖ ਸਕੇ।” ਦੱਸ ਦੇਈਏ ਕਿ ਭਾਜਪਾ ਸੀਐਮ ਕੇਜਰੀਵਾਲ ਤੋਂ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਉੱਥੇ ਹੀ ਕਾਂਗਰਸ ਦੇ ਸੰਦੀਪ ਦੀਕਸ਼ਿਤ ਨੇ ਕਿਹਾ ਕਿ ਉਨ੍ਹਾਂ ਨੂੰ ਕਮਾਨ ਕਿਸੇ ਹੋਰ ਨੂੰ ਸੌਂਪ ਦੇਣੀ ਚਾਹੀਦੀ ਹੈ।