Home / ਪੰਜਾਬੀ ਖਬਰਾਂ / ਭਗਵੰਤ ਮਾਨ ਸਰਕਾਰ ਦਾ ਵੱਡਾ ਇਮਤਿਹਾਨ ਸ਼ੁਰੂ

ਭਗਵੰਤ ਮਾਨ ਸਰਕਾਰ ਦਾ ਵੱਡਾ ਇਮਤਿਹਾਨ ਸ਼ੁਰੂ

new

ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਹੁਣ ਕੇਜਰੀਵਾਲ ਦੀ ਪਟੀਸ਼ਨ ‘ਤੇ ਛੁੱਟੀ ਤੋਂ ਬਾਅਦ ਸੁਣਵਾਈ ਕਰੇਗਾ। ਯਾਨੀ ਹੁਣ ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ 27 ਮਾਰਚ ਨੂੰ ਸੁਣਵਾਈ ਕਰੇਗਾ।

ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪੀਐਮਐਲਏ ਅਦਾਲਤ ਦੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਲੀਲ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਦੋਵੇਂ ਹੁਕਮ ਗ਼ੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਵਿੱਚੋਂ ਰਿਹਾਅ ਕੀਤੇ ਜਾਣ ਦੇ ਹੱਕਦਾਰ ਹਨ । ਚੀਫ਼ ਜਸਟਿਸ ਤੋਂ ਐਤਵਾਰ (24 ਮਾਰਚ) ਤੱਕ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਹੈ।

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਸੀ । ਅਦਾਲਤ ਨੇ ਮੁੱਖ ਮੰਤਰੀ ਨੂੰ ਛੇ ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ । ਤੁਹਾਨੂੰ ਦੱਸ ਦੇਈਏ ਕਿ ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਵੱਲੋ ਪੇਸ਼ ਹੋਏ ਤਿੰਨ ਵਕੀਲ ਅਭਿਸ਼ੇਕ ਮਨੂ ਸਿੰਘਵੀ, ਵਿਕਰਮ ਚੌਧਰੀ ਅਤੇ ਰਮੇਸ਼ ਗੁਪਤਾ ਨੇ ਹਿਰਾਸਤ ਦਾ ਵਿਰੋਧ ਕੀਤਾ ਸੀ।

ਈਡੀ ਨੇ ਸੀਐਮ ਕੇਜਰੀਵਾਲ ਦੇ ਰਿਮਾਂਡ ਦੀ ਮੰਗ ਕਰਦੇ ਹੋਏ ਕੋਰਟ ਰੂਮ ਵਿੱਚ ਕਿਹਾ ਕਿ ਮਨੀ ਟ੍ਰੇਲ ਨੂੰ ਛੁਪਾਉਣ ਲਈ ਵੱਡੀ ਮਾਤਰਾ ਵਿੱਚ ਇਲੈਕਟ੍ਰਾਨਿਕ ਸਬੂਤ ਨਸ਼ਟ ਕੀਤੇ ਗਏ ਸਨ, ਤਾਂ ਜੋ ਕੋਈ ਉਨ੍ਹਾਂ ਨੂੰ ਫੜ ਨਾ ਸਕੇ। ਕਈ ਫੋਨ ਨਸ਼ਟ ਹੋ ਗਏ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਵਿੱਤ ਪੋਸ਼ਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਵਿਜ਼ਟਰ ਵੀਜ਼ੇ ’ਤੇ ਗਏ ਨੂੰ ਪੁਲਿਸ ’ਚ ਕਰ ਲਿਆ ਭਰਤੀ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦਾ ਇੱਕ ਨੌਜਵਾਨ ਨਿਊਜ਼ੀਲੈਂਡ ਦੇ ਵਿੱਚ ਪੁਲਿਸ ‘ਚ ਕਰੇਕਸ਼ਨ ਅਫ਼ਸਰ …

error: Content is protected !!