Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ

ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ

ਹੋਲੀ ਤੋਂ ਪਹਿਲਾਂ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬੂੰਦਾਬਾਂਦੀ ਵੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ‘ਚ ਤਾਪਮਾਨ 16-17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

new

ਇਸ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਪਿਛਲੇ ਕੁੱਝ ਦਿਨਾਂ ‘ਚ ਗਰਮੀ ਮਹਿਸੂਸ ਕੀਤੀ ਜਾਣ ਲੱਗੀ ਸੀ ਪਰ ਅਚਾਨਕ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਪਾਰਾ ਹੇਠਾਂ ਡਿੱਗ ਗਿਆ ਹੈ। ਜੇਕਰ ਗਰਮੀ ਦੀ ਗੱਲ ਕਰੀਏ ਤਾਂ ਪੰਜਾਬ ‘ਚ ਪਾਰਾ 30 ਦੇ ਪਾਰ ਪਹੁੰਚ ਚੁੱਕਾ ਹੈ ਅਤੇ ਦੁਪਹਿਰ ਦੇ ਸਮੇਂ ਗਰਮੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਪੇਸ਼ ਆਉਣ ਲੱਗੀ ਹੈ।

ਮੈਦਾਨੀ ਇਲਾਕਿਆਂ ‘ਚ ਦੁਪਹਿਰ ਦੇ ਸਮੇਂ ਪੱਖਿਆਂ ਦੇ ਨਾਲ-ਨਾਲ ਥੋੜ੍ਹੇ ਸਮੇਂ ਲਈ ਏ. ਸੀ. ਵੀ ਚੱਲਣੇ ਸ਼ੁਰੂ ਹੋ ਗਏ ਹਨ। ਫਿਲਹਾਲ ਮੌਸਮ ਵਿਭਾਗ ਵਲੋਂ ਆਉਣ ਵਾਲੇ 3 ਦਿਨਾਂ ਲਈ ਤੇਜ਼ ਹਵਾਵਾਂ ਦੇ ਜ਼ੋਰ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4

new
Advertisement

Check Also

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, …

error: Content is protected !!