Home / ਪੰਜਾਬੀ ਖਬਰਾਂ / ਪੰਜਾਬ ਵਿਚ ਬਦਲਿਆ ਮੌਸਮ

ਪੰਜਾਬ ਵਿਚ ਬਦਲਿਆ ਮੌਸਮ

ਭਾਰਤੀ ਮੌਸਮ ਵਿਭਾਗ (IMD) ਨੇ 29 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵਿਚ ਕੱਲ੍ਹ ਰਾਤ ਤੋਂ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 24 ਤੋਂ 29 ਮਾਰਚ ਦੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

25 ਅਤੇ 26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ 25 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਆਸਾਮ ਅਤੇ ਮੇਘਾਲਿਆ ਵਿਚ 25 ਅਤੇ 26 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ 24 ਅਤੇ 26 ਮਾਰਚ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਵੱਖ-ਵੱਖ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 25 ਅਤੇ 26 ਮਾਰਚ ਦੌਰਾਨ ਗੰਗਾ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿਚ 25 ਮਾਰਚ ਨੂੰ ਅਜਿਹਾ ਹੀ ਮੌਸਮ ਦੇਖਿਆ ਜਾ ਸਕਦਾ ਹੈ।

ਸਕਾਈਮੈਟ ਮੁਤਾਬਕ ਇਸ ਸਾਲ ਦਿੱਲੀ-ਐੱਨਸੀਆਰ ‘ਚ ਹੋਲੀ ‘ਤੇ ਮੌਸਮ ਖੁਸ਼ਕ ਅਤੇ ਗਰਮ ਰਹਿਣ ਦੀ ਸੰਭਾਵਨਾ ਹੈ। ਸਕਾਈਮੈਟ ਨੇ ਕਿਹਾ ਕਿ ਇਸ ਹੋਲੀ ‘ਤੇ ਦਿੱਲੀ-ਐੱਨਸੀਆਰ ‘ਚ ਆਮ ਨਾਲੋਂ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਪਰ ਇਸ ਨਾਲ ਗਰਮੀ ਵਧੇਗੀ। ਮੀਂਹ ਅਤੇ ਬਾਰਸ਼ ਪਹਾੜਾਂ ਤੱਕ ਸੀਮਤ ਰਹੇਗੀ। ਇਸ ਦੌਰਾਨ ਦਿੱਲੀ ਐਨਸੀਆਰ ਵਿਚ ਵੱਧ ਤੋਂ ਵੱਧ ਤਾਪਮਾਨ 33-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16-17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Check Also

Ludhiana ‘ਚ ਭਖਿਆ ਮਾਹੌਲ

ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ …