Home / ਪੰਜਾਬੀ ਖਬਰਾਂ / ਹਿਮਾਚਲ ਤੋਂ ਪੰਜਾਬੀ ਨੌਜਵਾਨ ਬਾਰੇ ਵੱਡੀ ਖਬਰ

ਹਿਮਾਚਲ ਤੋਂ ਪੰਜਾਬੀ ਨੌਜਵਾਨ ਬਾਰੇ ਵੱਡੀ ਖਬਰ

new

ਮੈਕਲੋਡਗੰਜ ਘੁੰਮਣ ਗਏ ਪੰਜਾਬ ਦੇ ਇਕ ਨੌਜਵਾਨ ਦਾ ਸ਼ਰਾਬ ਨੂੰ ਲੈ ਕੇ ਕ ਤ ਲ ਕਰ ਦੇਣ ਦੀ ਦੁਖ਼ਦ ਖਬਰ ਸਾਹਮਣੇ ਆਈ ਹੈ। ਇਹ ਘਟਨਾ ਧਰਮਸ਼ਾਲਾ ਦੇ ਇੱਕ ਰੈਸਟੋਰੈਂਟ ‘ਚ ਵਾਪਰੀ ਹੈ। ਉਕਤ ਨੌਜਵਾਨ ਦਾ ਹਿਮਾਚਲ ਦੇ ਇੱਕ ਰੈਸਟੋਰੈਂਟ ਵਿੱਚ ਸ਼ਰਾਬ ਪੀਣ ਨੂੰ ਲੈ ਕੇ ਝਗੜਾ ਹੋਇਆ ਸੀ। ਸੂਚਨਾ ਮਿਲਣ ‘ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਮ੍ਰਿਤਕ ਪੰਜਾਬੀ ਨੌਜਵਾਨ ਦੀ ਪਛਾਣ ਨਵਦੀਪ ਸਿੰਘ (33) ਵਾਸੀ ਗੁਰੂ ਤੇਗਬਹਾਦਰ ਨਗਰ ਟਿੱਬੀ, ਫਗਵਾੜਾ ਪੰਜਾਬ ਵਜੋਂ ਹੋਈ ਹੈ, ਜਿਸ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਕਤ ਨੌਜਵਾਨ ਦਾ 1 ਸਾਲ ਦਾ ਛੋਟਾ ਬੱਚਾ ਵੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਰਾਬ ਨੂੰ ਲੈ ਕੇ ਹੋਈ ਲੜਾਈ ਦੌਰਾਨ ਧਰਮਸ਼ਾਲਾ ਦੇ ਇੱਕ ਰੈਸਟੋਰੈਂਟ ‘ਚ ਕੰਮ ਕਰਨ ਵਾਲੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਦੇ ਸਿਰ ਵਿਚ ਡੂੰਘੀ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

newhttps://punjabiinworld.com/wp-admin/options-general.php?page=ad-inserter.php#tab-4

new

ਦੋਸਤਾਂ ਅਨੁਸਾਰ ਉਹ ਅਤੇ ਉਸਦੇ ਚਾਰ ਦੋਸਤ ਬੀਤੇ ਦਿਨੀਂ ਫਗਵਾੜਾ ਤੋਂ ਧਰਮਸ਼ਾਲਾ ਘੁੰਮਣ ਲਈ ਆਏ ਹੋਏ ਸਨ। ਵੀਰਵਾਰ ਸਵੇਰੇ ਉਹ ਭਾਗਸੁਨਾਗ ਦੇ ਦਰਸ਼ਨਾਂ ਲਈ ਗਏ। ਸਵੇਰੇ ਕਰੀਬ 10 ਵਜੇ ਇੱਕ ਰੈਸਟੋਰੈਂਟ ਵਿੱਚ ਪਹੁੰਚੇ। ਵੇਟਰ ਨੇ ਨੇੜੇ ਆ ਕੇ ਜਦੋਂ ਉਕਤ ਨੌਜਵਾਨਾਂ ਤੋਂ ਆਰਡਰ ਲਿਆ ਤਾਂ ਉਨ੍ਹਾਂ ਨੇ ਰੋਟੀ ਖਾਣ ਤੋਂ ਇਨਕਾਰ ਕਰ ਦਿੱਤਾ। ਉਹਨਾਂ ਨੇ ਕਿਹਾ ਕਿ ਅਸੀਂ ਇੱਥੇ ਬੈਠਾਂਗੇ ਪਰ ਖਾਣਾ ਨਹੀਂ ਖਾਵਾਂਗੇ।

ਫਿਰ ਕੁਝ ਸਮੇਂ ਬਾਅਦ ਵੇਟਰ ਵਾਪਸ ਆਇਆ, ਜਿਸ ਨੇ ਕਿਹਾ ਕਿ ਇੱਥੇ ਸ਼ਰਾਬ ਨਹੀਂ ਪੀਣੀ। ਚਾਰੋਂ ਦੋਸਤਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਹ ਸ਼ਰਾਬ ਨਹੀਂ ਪੀ ਰਹੇ ਸਨ। ਇਸੇ ਵਿਚਾਲੇ ਵੇਟਰ ਨੇ ਚਾਰੇ ਦੋਸਤਾਂ ਨੂੰ ਗੈਸਟੋਰੈਂਟ ‘ਚੋਂ ਬਾਹਰ ਨਿਕਲ ਜਾਣ ਲਈ ਕਿਹਾ। ਉਸ ਨੇ ਕਿਹਾ ਕਿ ਜਦੋਂ ਅਸੀਂ ਬਾਹਰ ਚਲੇ ਗਏ ਤਾਂ ਵੋਟਰ ਨੇ ਨਵਦੀਪ ਨੂੰ ਪਿੱਛੇ ਤੋਂ ਧੱਕਾ ਦੇ ਦਿੱਤਾ। ਇਸ ਦਾ ਵਿਰੋਧ ਕਰਨ ‘ਤੇ ਵੋਟਰ ਨੇ ਨਵਦੀਪ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਸ ਮੌਕੇ ਰੈਸਟੋਰੈਂਟ ‘ਚ ਕੰਮ ਕਰਨ ਵਾਲੇ ਹੋਰ ਲੋਕ ਵੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਚਾਰਾਂ ਦੋਸਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਤੋਂ ਬਾਅਦ ਨਵਦੀਪ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਦੇ ਸਿਰ ਚੋਂ ਖੂਨ ਨਿਕਲਣ ਲੱਗ ਪਿਆ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

Advertisement

Check Also

1 ਚੀਜ਼ ਵਰਤ ਕੇ ਦੋਖੋ ਦਿਮਾਗ ਕੰਮ ਨਹੀਂ ਕਰਦਾ

 ਕਈ ਵਾਰ ਅਜਿਹਾ ਹੁੰਦਾ ਹੈ ਕਿ ਅਸੀਂ ਕਿਸੇ ਚੀਜ਼ ਨੂੰ ਯਾਦ ਕਰਨ ਦੀ ਕੋਸ਼ਿਸ਼ …

error: Content is protected !!