Home / ਪੰਜਾਬੀ ਖਬਰਾਂ / ਪੰਜਾਬ ‘ਚ 3 ਦਿਨ ਲਗਾਤਾਰ ਮੀਂਹ

ਪੰਜਾਬ ‘ਚ 3 ਦਿਨ ਲਗਾਤਾਰ ਮੀਂਹ

ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ।

ਪੰਜਾਬ ਵਿਚ ਅਗਲੇ ਦਿਨੀਂ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।ਪੱਛਮੀ ਗੜਬੜੀ ਕਾਰਨ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ।ਮੌਸਮ ਵਿਭਾਗ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਲਗਾਤਾਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 28, 29 ਅਤੇ 30 ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।


ਹਾੜ੍ਹੀ ਦੀ ਫਸਲ ਪੱਕਣ ਦੇ ਨੇੜੇ ਹੈ, ਇਸ ਲਈ ਮੀਂਹ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ, ਜਿਸ ਬਾਰੇ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।ਹਾਲਾਂਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹੇਗਾ ਅਤੇ ਗਰਮੀ ਵਧੇਗੀ। ਦੇਖਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਵਾਰ-ਵਾਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ‘ਚ ਬਦਲਾਅ ਆ ਰਿਹਾ ਹੈ। ਇਹੀ ਕਾਰਨ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਤਾਪਮਾਨ ਇੱਕ ਵਾਰ ਫਿਰ ਤੋਂ ਘੱਟ ਜਾਵੇਗਾ ਅਤੇ ਮੀਂਹ, ਤੇਜ਼ ਹਵਾਵਾਂ ਅਤੇ ਮੌਸਮ ਵਿੱਚ ਬਹੁਤ ਬਦਲਾਅ ਹੋਵੇਗਾ।

Check Also

ਕੈਨੇਡਾ ਵੱਲੋਂ ਪੰਜਾਬੀ ਪਾੜ੍ਹਿਆਂ ਨੂੰ ਵੱਡਾ ਝਟਕਾ

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ …