Home / ਪੰਜਾਬੀ ਖਬਰਾਂ / ਭਗਵੰਤ ਮਾਨ ਦੇ ਘਰ ਆਈ ਖੁਸ਼ਖਬਰੀ

ਭਗਵੰਤ ਮਾਨ ਦੇ ਘਰ ਆਈ ਖੁਸ਼ਖਬਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਡਾ. ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਬਾਰੇ ਵੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖ਼ੁਦ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ‘ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।


ਜੋ ਵੀ ਆਵੇ ਤੰਦਰੁਸਤ ਆਵੇ – ਸੀਐਮ ਮਾਨ
ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਨੇ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਕਿ ਮਾਰਚ ਵਿੱਚ ਮੇਰੇ ਘਰ ਖੁਸ਼ੀ ਆਉਣ ਵਾਲੀ ਹੈ। ਪਤਨੀ 7ਵੇਂ ਮਹੀਨੇ ਦੀ ਗਰਭਵਤੀ ਹੈ। ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ। ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ।

ਜੁਲਾਈ 2023 ਵਿਚ ਵਿਆਹ ਹੋਇਆ ਸੀ ਵਿਆਹ

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ। ਦੱਸ ਦੇਈਏ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਹੈ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿੱਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ।

Check Also

ਕੈਨੇਡਾ ਵੱਲੋਂ ਪੰਜਾਬੀ ਪਾੜ੍ਹਿਆਂ ਨੂੰ ਵੱਡਾ ਝਟਕਾ

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ …