Home / ਸਿੱਖੀ ਖਬਰਾਂ / ਇਸ ਪਾਠ ਦੀ ਤਾਕਤ ਜਰੂਰ ਸੁਣੋ ਜੀ

ਇਸ ਪਾਠ ਦੀ ਤਾਕਤ ਜਰੂਰ ਸੁਣੋ ਜੀ

new

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧।


ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

newhttps://punjabiinworld.com/wp-admin/options-general.php?page=ad-inserter.php#tab-4

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

new


ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

Advertisement

Check Also

ਕਲਯੁੱਗ ਦੇ ਸੰਕੇਤ ਸੁਣਕੇ ਹੋਸ਼ ਉੱਡ ਜਾਣਗੇ ਤੁਹਾਡੇ

 ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ …

error: Content is protected !!