Home / ਵੀਡੀਓ / ਅਮਿਤ ਸ਼ਾਹ ਨੇ ਖੇਡੀ ਨਵੀ ਖੇਡ ਦੋਖੋ

ਅਮਿਤ ਸ਼ਾਹ ਨੇ ਖੇਡੀ ਨਵੀ ਖੇਡ ਦੋਖੋ

new

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਕਾਂਗਰਸ ਜਾਂ ਨਵੇਂ ਸ਼ਾਮਲ ਹੋਏ ਨੇਤਾਵਾਂ ਨੂੰ ਮੌਕਾ ਦਿੱਤਾ ਗਿਆ ਹੈ। ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਪਿਛਲੀਆਂ ਚੋਣਾਂ ਭਾਜਪਾ ਅਤੇ ਅਕਾਲੀ ਦਲ ਨੇ ਜਿੱਤੀਆਂ ਸਨ।

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਉੜੀਸਾ ਦੀਆਂ ਤਿੰਨ, ਪੰਜਾਬ ਦੀਆਂ ਛੇ ਅਤੇ ਪੱਛਮੀ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਵੱਡੀ ਖ਼ਬਰ ਇਹ ਹੈ ਕਿ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਦਿਨੇਸ਼ ਬੱਬੂ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ।

newhttps://punjabiinworld.com/wp-admin/options-general.php?page=ad-inserter.php#tab-4

ਦੋ ਵੱਡੇ ਕਲਾਕਾਰ ਆਹਮੋ-ਸਾਹਮਣੇ, ਤੀਜੇ ਦੀਆਂ ਕਿਆਸਅਰਾਈਆਂ ਜ਼ੋਰਾਂ ਉਤੇ

new

ਕਾਬਿਲੇਗੌਰ ਕਿ ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਤਰ੍ਹਾਂ ਹੁਣ ਭਾਜਪਾ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤਰ੍ਹਾਂ ਵੱਡੇ ਕਲਾਕਾਰ ਸਿਆਸਤ ਦੇ ਮੈਦਾਨ ਵਿੱਚ ਆਹਮੋ-ਸਾਹਮਣੇ ਹੋਣਗੇ। ਦੂਜੇ ਪਾਸੇ ਮੁਹੰਮਦ ਸਦੀਕ ਨੂੰ ਵੀ ਫ਼ਰੀਦਕੋਟ ਤੋਂ ਲੋਕ ਸਭਾ ਲਈ ਟਿਕਟ ਮਿਲਣ ਦੀ ਚਰਚਾ ਜ਼ੋਰਾਂ ਉਤੇ ਹੈ। ਆਉਣ ਵਾਲੇ ਦਿਨਾਂ ਵਿੱਚ ਫਰੀਦਕੋਟ ਸੀਟ ਕਾਫੀ ਦਿਲਚਸਪ ਬਣਦੀ ਨਜ਼ਰ ਆ ਰਹੀ ਹੈ।

Advertisement

Check Also

ਪੰਜਾਬ ਤੇ ਦਿੱਲੀ ਹੋ ਰਹੇ ਅਲੱਗ

 ਹੇ ਸੰਤ ਜਨੋ! ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ (ਆਪਣਾ ਅੰਦਰੋਂ) …

error: Content is protected !!