Home / ਪੰਜਾਬੀ ਖਬਰਾਂ / ਪੰਜਾਬ ‘ਚ BJP ਦਾ ਬਾਈਕਾਟ ਵਧਿਆ

ਪੰਜਾਬ ‘ਚ BJP ਦਾ ਬਾਈਕਾਟ ਵਧਿਆ

ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਸਿਆਸਤਦਾਨ ਪਾਰਟੀਆਂ ਬਦਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਬੈਠੇ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਦੇ ਪਿੰਡਾਂ ‘ਚ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਦੀ ਸ਼ੁਰੂਆਤ ਸੰਗਰੂਰ ਦੇ ਪਿੰਡ ਨਮੋਲ ਤੋਂ ਹੋ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਇਕਾਈ ਵੱਲੋਂ ਪਿੰਡ ਨਮੋਲ ਵਿੱਚ ਪਿੰਡ ਨੂੰ ਜਾਣ ਵਾਲੇ ਸਾਰੇ ਚੌਕਾਂ ਅਤੇ ਬੱਸ ਸਟੈਂਡਾਂ ਵਿੱਚ ਫਲੈਕਸ ਬੋਰਡ ਲਗਾਏ ਗਏ ਹਨ, ਜਿਨ੍ਹਾਂ ’ਤੇ ਸਾਫ਼ ਲਿਖਿਆ ਹੋਇਆ ਹੈ ਕਿ ਜੇਕਰ ਭਾਜਪਾ ਨਾਲ ਸਬੰਧਤ ਕਿਸੇ ਵੀ ਉਮੀਦਵਾਰ ਦਾ ਆਗੂ ਆਉਂਦਾ ਤਾਂ ਉਹ ਆਪਣੇ ਵਿਰੋਧ ਦਾ ਖੁੱਦ ਜ਼ਿੰਮੇਵਾਰ ਹੋਵੇਗਾ।

ਇਸ ਤੋਂ ਇਲਾਵਾ ਫਲੈਕਸ ‘ਤੇ 21 ਫਰਵਰੀ ਨੂੰ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਫੋਟੋ ਦੇ ਨਾਲ ਭਾਜਪਾ ਦੇ ਮੁਕੰਮਲ ਬਾਈਕਾਟ ਦਾ ਸੰਦੇਸ਼ ਵੀ ਲਗਾਇਆ ਗਿਆ ਹੈ। ਦੂਜੇ ਪਾਸੇ ਜ਼ਖਮੀ ਪ੍ਰਤਿਪਾਲ ਸਿੰਘ ਦੀ ਫੋਟੋ ਵੀ ਲਗਾਈ ਗਈ ਹੈ। ਇਸ ‘ਤੇ ਬੀਜੇਪੀ ਪਾਰਟੀ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਭਾਜਪਾ ਨੇਤਾ ਨੂੰ ਇਸ ਪਿੰਡ ‘ਚ ਆਉਣ ਦੀ ਮਨਾਹੀ ਹੈ, ਭਾਜਪਾ ਸਾਡੇ ਫੌਜੀਆਂ ਅਤੇ ਕਿਸਾਨਾਂ ਦੀ ਕਾਤਲ ਹੈ। ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਬੀਜੇਪੀ ਆਗੂ ਨੂੰ ਪਿੰਡ ਲੈ ਕੇ ਆਉਂਦਾ ਹੈ ਤਾਂ ਉਸ ਦੇ ਵਿਰੋਧ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ।

ਕਿਸਾਨ ਆਗੂ ਹੈਪੀ ਸਿੰਘ ਨਮੋਲ ਨੇ ਕਿਹਾ ਕਿ ਕਿਸਾਨ 2020 ਦੇ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਹਰਿਆਣਾ ਅਤੇ ਪੰਜਾਬ ਦੀ ਸਰਹੱਦ ‘ਤੇ ਬੈਠੇ ਹਨ ਕਿਉਂਕਿ ਮੋਦੀ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਕਰਜ਼ਾ ਮੁਆਫੀ ਅਤੇ ਐਮ.ਐਸ.ਪੀ. ਦੀ ਗੱਲ ਕੀਤੀ ਹੈ। ਵੈਸੀ ਵੀ ਅਸੀਂ ਸਮੇਂ-ਸਮੇਂ ‘ਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਲਗਾਤਾਰ ਆਪਣੀਆਂ ਮੰਗਾਂ ਯਾਦ ਕਰਵਾਉਂਦੇ ਆ ਰਹੇ ਹਾਂ ਪਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

Check Also

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ