Home / ਵੀਡੀਓ / 2 ਟੋਲ ਪਲਾਜ਼ੇ ਬੰਦ

2 ਟੋਲ ਪਲਾਜ਼ੇ ਬੰਦ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸੀਐਮ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਰਹੇਗਾ। 1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।

ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 12 ਟੋਲ ਪਲਾਜ਼ਾ ਬੰਦ ਕਰ ਚੁੱਕੀ ਹੈ । ਇਨ੍ਹਾਂ ਵਿਚੋਂ ਕਿਸੇ ਨੂੰ ਵੀ ਐਕਸਟੈਂਸ਼ਨ ਨਹੀਂ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਟੋਲ ਪਲਾਜ਼ਾ ਦੀ ਮਿਆਦ ਵਧਾਉਣ ਤੋਂ ਦਾ ਸਾਫ ਇਨਕਾਰ ਕਰ ਦਿੱਤਾ ਹੈ। ਰਾਜ ਵਿੱਚ ਪੰਜਾਬ ਸਰਕਾਰ ਅਧੀਨ ਜਿਨ੍ਹਾਂ ਟੋਲ ਪਲਾਜ਼ਿਆਂ ਦੀ ਵੈਧਤਾ ਦੀ ਮਿਆਦ ਖਤਮ ਹੋ ਜਾਵੇਗੀ, ਉਨ੍ਹਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਤਾਂ ਜੋ ਸੜਕਾਂ ਦੀ ਸਾਂਭ-ਸੰਭਾਲ ਟੋਲ ਪਲਾਜ਼ਿਆਂ ਰਾਹੀਂ ਕਰਨ ਦੀ ਬਜਾਏ ਸਰਕਾਰ ਆਪਣੇ ਪੱਧਰ ‘ਤੇ ਕਰਵਾ ਸਕੇ, ਇਸ ਲਈ ਸੂਬਾ ਸਰਕਾਰ ਨੇ ਇਸ ਵਾਰ ਦੇ ਬਜਟ ਵਿੱਚ ਪਹਿਲਾਂ ਨਾਲੋਂ ਤਿੰਨ ਗੁਣਾ ਵੱਧ ਬਜਟ ਰੱਖਿਆ ਹੈ।


ਦੱਸ ਦਈਏ ਕਿ ਪੰਜ ਸਾਲਾਂ ਵਿੱਚ ਇੱਕ ਵਾਰ ਸੜਕਾਂ ਤਿਆਰ ਕਰਨੀਆਂ ਵੀ ਜ਼ਰੂਰੀ ਹਨ। ਸੜਕਾਂ ਦੇ ਰੱਖ-ਰਖਾਅ ’ਤੇ ਵੀ ਹਰੇਕ ਸੜਕ ’ਤੇ 75 ਕਰੋੜ ਰੁਪਏ ਖਰਚ ਆਉਂਦੇ ਹਨ। ਇਸ ਦੇ ਬਾਵਜੂਦ ਸਰਕਾਰ ਨੇ ਸਾਰੀਆਂ ਸੜਕਾਂ ਦੀ ਖੁਦ ਸੰਭਾਲ ਕਰਨ ਦਾ ਫੈਸਲਾ ਕੀਤਾ, ਜਿਸ ਕਾਰਨ ਇਸ ਬਜਟ ਵਿੱਚ ਸੜਕਾਂ ਅਤੇ ਪੁਲਾਂ ਦੇ ਨਵੀਨੀਕਰਨ, ਨਿਰਮਾਣ ਅਤੇ ਮੁਰੰਮਤ ਲਈ 1101 ਕਰੋੜ ਰੁਪਏ ਰੱਖੇ ਗਏ ਹਨ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਲਈ 600 ਕਰੋੜ ਰੁਪਏ ਦਾ ਬਜਟ ਉਪਬੰਧ ਹੈ, ਜਦਕਿ ਕੇਂਦਰੀ ਸੜਕ ਫੰਡ ਯੋਜਨਾ ਲਈ ਵੀ 190 ਕਰੋੜ ਰੁਪਏ ਦਾ ਪ੍ਰਬੰਧ ਹੈ।

Check Also

Arvind Kejriwal ਨੂੰ ਮਿਲੀ Bail

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਰਾਜ …