Home / ਵੀਡੀਓ / ਭਗਵੰਤ ਮਾਨ ਜਾਣਗੇ ਕੇਜਰੀਵਾਲ ਨੂੰ ਮਿਲਣ

ਭਗਵੰਤ ਮਾਨ ਜਾਣਗੇ ਕੇਜਰੀਵਾਲ ਨੂੰ ਮਿਲਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ। ਇਸ ਲਈ ਅੱਜ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੁਲਾਕਾਤ ਦੀ ਆਗਿਆ ਮੰਗੀ ਹੈ। ਇਹ ਪੱਤਰ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਅੱਜ ਦੇਰ ਸ਼ਾਮ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ। ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਤੋਂ ਬਾਅਦ ਈਡੀ ਨੇ ਪੁੱਛ-ਪੜਤਾਲ ਤੋਂ ਬਾਅਦ ਸ੍ਰੀ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਨ੍ਹਾਂ ਨੂੰ 15 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਾ ਚਾਹੁੰਦੇ ਹਨ। ਇਸ ਦੇ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਜਿਵੇਂ ਹੀ ਉਨ੍ਹਾਂ ਨੂੰ ਸਮਾਂ ਮਿਲੇਗਾ, ਉਹ ਉਨ੍ਹਾਂ ਨੂੰ ਮਿਲਣ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵੇਂ ‘ਆਪ’ ਦੇ ਵੱਡੇ ਆਗੂ ਹਨ, ਪਰ ਉਨ੍ਹਾਂ ਦੇ ਪਰਿਵਾਰਕ ਸਬੰਧ ਵੀ ਕਾਫੀ ਗੂੜ੍ਹੇ ਹਨ। ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੀਡੀਆ ਸਾਹਮਣੇ ਰੱਖ ਚੁੱਕੇ ਹਨ। ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਸਾਲ 2011 ਵਿੱਚ ਮੌਤ ਹੋ ਗਈ ਸੀ। ਅਜਿਹੇ ’ਚ ਜੋ ਰਸਮਾਂ ਵਿਆਹ ਸਮੇਂ ਪਿਤਾ ਨੇ ਨਿਭਾਉਣੀਆਂ ਸਨ, ਉਹ ਖੁਦ ਅਰਵਿੰਦ ਕੇਜਰੀਵਾਲ ਨੇ ਨਿਭਾਈਆਂ ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ। ਅਜਿਹੇ ’ਚ ਜਦੋਂ ਕੇਜਰੀਵਾਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੇਸ਼ੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਐਮ ਭਗਵੰਤ ਮਾਨ ਨੂੰ ਵਧਾਈ ਦਿੱਤੀ।

Check Also

Kulhad Pizza Couple ਲੈਣ ਜਾ ਰਿਹਾ ਤਲਾਕ !

Kulhad Pizza Couple ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਦੇ ਤਲਾਕ ਦੀਆਂ ਅਫਵਾਹਾਂ ਤਾਜ਼ਾ ਖ਼ਬਰਾਂ: ਆਪਣੇ …