Home / ਪੰਜਾਬੀ ਖਬਰਾਂ / ਭਗਵੰਤ ਮਾਨ ਤੇ ਹੋਈ ਫੁੱਲਾਂ ਦੀ ਵਰਖਾ

ਭਗਵੰਤ ਮਾਨ ਤੇ ਹੋਈ ਫੁੱਲਾਂ ਦੀ ਵਰਖਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਮੋਗਾ ਜਾਂਦੇ ਹੋਏ ਰਾਹ ‘ਚ ਹੀ ਰੁਕ ਗਿਆ ਅਤੇ ਮੁੱਖ ਮੰਤਰੀ ਨੇ ਜਿੱਥੇ ਲੋਕਾਂ ਨਾਲ ਗੱਲਬਾਤ ਕੀਤੀ, ਉੱਥੇ ਹੀ ਲੋਕਾਂ ਨੇ ਮੁੱਖ ਮੰਤਰੀ ਮਾਨ ‘ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸੁਆਗਤ ਕੀਤਾ।ਆਪਣੇ ਕਾਫ਼ਲੇ ਨੂੰ ਰੋਕ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ ਹੁਣ ਪੰਜਾਬ ਦੇ ਵਿਰੋਧੀਆਂ ਨੂੰ ਦੱਸ ਦੇਣ ਕਿ ਪੰਜਾਬ ਹੁਣ ਆਮ ਲੋਕਾਂ ਦੇ ਹੱਥਾਂ ‘ਚ ਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ‘ਚ 13 ਸੀਟਾਂ ‘ਤੇ ਭਾਰੀ ਬਹੁਮਤ ਨਾਲ ਜਿੱਤੇ ਕੇ ਪਾਰਟੀ ਨਵਾਂ ਇਤਿਹਾਸ ਰਚੇਗੀ।ਉਨ੍ਹਾਂ ਕਿਹਾ ਕਿ ਮੈਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਵਿਨ੍ਹਿਆ । ਉਨ੍ਹਾਂ ਕਿਹਾ ਕਿ ਮੈਂ ਜੋ ਵੀ ਵਾਅਦੇ ਚੋਣ ਪ੍ਰਚਾਰ ਦੌਰਾਨ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਹੈ ਅਤੇ ਰਹਿੰਦੇ ਵਾਅਦੇ ਵੀ ਜਲਦ ਹੀ ਪੂਰਾ ਕਰੇ ਦਿਆਂਗਾ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦਾ ਬਿਗਲ ਵਜਾਉਂਦੇ ਹੋਏ ਮੋਗਾ ਅਤੇ ਜਲੰਧਰ ਪਹੁੰਚੇ, ਜਿੱਥੇ ਉਨਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਤਿਆਰ ਰਹਿਣ ਲਈ ਕਿਹਾ। ‘ਆਪ’ ਦੇ ਕੌਮੀ ਸਕੱਤਰ ਤੇ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਮੰਤਰੀ ਅਤੇ ਲੋਕ ਸਭਾ ਉਮੀਦਵਾਰ ਗੁਰਮੀਤ ਮੀਤ ਹੇਅਰ, ਮੰਤਰੀ ਅਤੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਫ਼ਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਮੋਗਾ ਵਿਖੇ ਮੀਟਿੰਗ ਵਿੱਚ ਵੀ ਹਾਜ਼ਰ ਸਨ।

ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਵਲੰਟੀਅਰਾਂ ਨੂੰ ਇਸ ਪ੍ਰੀਖਿਆ ਦੀ ਘੜੀ ‘ਚ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਦੋ ਮਹੀਨੇ ਆਪਣੇ ਮੁੱਦਿਆਂ ਨੂੰ ਪਾਸੇ ਰੱਖ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਦਿਵਾਉਣ ਲਈ ਕੰਮ ਕਰਨ। ਉਹਨਾਂ ਕਿਹਾ ਕਿ ਇੱਕ ਭਗਵੰਤ ਮਾਨ ਸਾਰੀ ਪਾਰਲੀਮੈਂਟ ਨੂੰ ਹਿਲਾ ਦਿੰਦਾ ਸੀ, ਸੋਚੋ 13 ਕੀ ਕਰਨਗੇ।

Check Also

Ludhiana ‘ਚ ਭਖਿਆ ਮਾਹੌਲ

ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ …