Home / ਵੀਡੀਓ / ਕੇਜਰੀਵਾਲ ਬਾਰੇ ਆਈ ਵੱਡੀ ਖਬਰ

ਕੇਜਰੀਵਾਲ ਬਾਰੇ ਆਈ ਵੱਡੀ ਖਬਰ

ਆਪ’ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ‘ਆਪ’ ਸਰਕਾਰ ਨੂੰ ਰੋਕਣ ਲਈ ਵਾਰ-ਵਾਰ ਕੋਸ਼ਿਸ਼ ਕੀਤੀ। ਪਰ ਜਦੋਂ ਉਹ ਸਾਨੂੰ ਡਰਾਉਣ ਵਿੱਚ ਅਸਫਲ ਰਹੇ ਤਾਂ ਉਨ੍ਹਾਂ ਨੇ ਇਹ ਝੂਠਾ ਕੇਸ ਦਰਜ ਕਰ ਲਿਆ, ਸਾਡੇ ਰਾਸ਼ਟਰੀ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ, ਸਾਡੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਅਰਵਿੰਦ ਕੇਜਰੀਵਾਲ ਨੂੰ ਜੇਲ ‘ਚ ਡੱਕਣ ਤੋਂ ਬਾਅਦ ਉਹ ਲਗਾਤਾਰ ਸਾਡੇ ਨੇਤਾਵਾਂ ਨੂੰ ਡਰਾ ਧਮਕਾ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਉਨ੍ਹਾਂ ਦੇ ਅਪਰੇਸ਼ਨ ਲੋਟਸ ਦਾ ਵੀ ਪਰਦਾਫਾਸ਼ ਕੀਤਾ ਹੈ। ਪਰ ਅੱਜ ਫਿਰ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। ਸਰਕਾਰੀ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ ਹਨ। ਉੱਥੋਂ ਦੇ ਉਪ ਰਾਜਪਾਲ ਲਗਾਤਾਰ ਦਿੱਲੀ ਸਰਕਾਰ ਵਿਰੁੱਧ ਕੰਮ ਕਰ ਰਹੇ ਹਨ। ਦਿੱਲੀ ਵਿੱਚ ਅਧਿਕਾਰੀ ਸਰਕਾਰੀ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।

ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਰਾਜਨਾਥ ਸਿੰਘ ਦਾ ਵੱਡਾ ਬਿਆਨ। ਜੇ ਅਸੀਂ ਜੇਲ੍ਹ ਭੇਜਿਆ ਤਾਂ ਕੋਰਟ ਰਾਹਤ ਕਿਉਂ ਨਹੀਂ ਦਿੰਦੀ- ਰਾਜਨਾਥ। ਇਹ ਲੋਕ ਕਹਿਣਗੇ ਕਿ ਅਸੀਂ ਕੋਰਟ ‘ਤੇ ਕਬਜ਼ਾ ਕੀਤਾ- ਰਾਜਨਾਥ। ਵਿਰੋਧੀਆਂ ਦਾ ਤਾਂ ਹੁਣ ਕੋਰਟ ਤੋਂ ਵੀ ਵਿਸ਼ਵਾਸ਼ ਉੱਠ ਗਿਆ- ਰਾਜਨਾਥ। ਆਪਣੀ ਗਲਤੀਆਂ ਲੁਕਾਉਣ ਲਈ ਸਾਡੇ ਤੇ ਇਲਜ਼ਾਮ ਲਗਾ ਰਹੇ- ਰਾਜਨਾਥ।

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਜਨਤਾ ਪਾਰਟੀ ‘ਤੇ ਦਿੱਲੀ ‘ਚ ‘ਆਪ’ ਸਰਕਾਰ ਨੂੰ ਡੇਗਣ ਅਤੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜ਼ਿਸ਼ ਰਚਣ ਲਈ ਤਿੱਖਾ ਹਮਲਾ ਕੀਤਾ ਹੈ। ਦਿੱਲੀ ਵਿੱਚ ‘ਆਪ’ ਦੀ ਸਰਕਾਰ ਭਾਰੀ ਬਹੁਮਤ ਨਾਲ ਚੁਣੀ ਗਈ ਹੈ, ਰਾਸ਼ਟਰਪਤੀ ਸ਼ਾਸਨ ਅਸੰਵਿਧਾਨਕ ਅਤੇ ਦਿੱਲੀ ਦੇ ਲੋਕਾਂ ਦੇ ਫ਼ਤਵੇ ਦੇ ਖ਼ਿਲਾਫ਼ ਹੋਵੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …