Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਨੇ ਬਦਲਿਆ ਮਿਜਾਜ਼

ਮੌਸਮ ਨੇ ਬਦਲਿਆ ਮਿਜਾਜ਼

ਮੌਸਮ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਨਿਊਜ਼ 18 ਨੂੰ ਮੌਸਮ ਵਿੱਚ ਆਉਣ ਵਾਲੀ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ 13 ਅਪ੍ਰੈਲ ਨੂੰ ਦੁਪਹਿਰ ਤੋਂ ਬਾਅਦ ਮੌਸਮ ਖ਼ਰਾਬ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਜਦ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਫਤਿਹਾਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ।

ਹਾਲਾਂਕਿ ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਏਕ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੀਂਹ ਤਾਂ ਜ਼ਿਆਦਾ ਨਹੀਂ ਪਵੇਗਾ ਪਰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਦੇ ਮੁਤਾਬਕ ਜਿਨ੍ਹਾਂ ਕਿਸਾਨਾਂ ਨੇ ਕਣਕ ਫ਼ਸਲ ਦੀ ਕਟਾਈ ਕਰ ਲਈ ਹੈ, ਉਹ ਤੁਰੰਤ ਉਸ ਨੂੰ ਸੁਰੱਖਿਅਤ ਥਾਂ ‘ਤੇ ਰੱਖ ਲੈਣ ਨਹੀਂ ਤਾਂ ਫਸਲ ਦਾ ਨੁਕਸਾਨ ਹੋ ਸਕਦਾ ਹੈ।ਪੰਜਾਬ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਅੱਜ ਬੱਦਲ ਛਾਏ ਰਹਿਣ ਦੀ ਉਮੀਦ ਹੈ। ਉੱਤਰ ਪੱਛਮੀ ਭਾਰਤ ਵਿਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ।

ਪੰਜਾਬ ਵਿਚ ਦੂਜਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ਵਿਚ ਅੱਜ ਤੋਂ ਵੀਰਵਾਰ ਤੱਕ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਵਿਚ ਆਏ ਬਦਲਾਵਾਂ ਦੇ ਬਾਅਦ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਵੱਲੋਂ ਅਗਲੇ 10 ਦਿਨਾਂ ਲਈ ਮੌਸਮ ਬਾਰੇ ਭਵਿੱਖਬਾਣੀ ਜਾਰੀ ਕੀਤੀ ਹੈ। ਅਗਲੇ ਤਿੰਨ ਦਿਨਾਂ ਤੱਕ ਤੂਫਾਨ ਤੇ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੇਗੀ। ਅੱਜ ਰਾਤ ਵੇਲੇ ਮੀਂਹ ਵੀ ਪੈ ਸਕਦਾ ਹੈ। 14 ਅਪ੍ਰੈਲ ਨੂੰ ਵੀ ਮੀਂਹ ਪੈ ਸਕਦਾ ਹੈ ਤੇ ਤੂਫਾਨ ਆ ਸਕਦਾ ਹੈ। 15 ਅਪ੍ਰੈਲ ਨੂੰ ਦੁਪਹਿਰ ਵੇਲੇ ਗਰਮੀ ਰਹੇਗੀ। 16 ਨੂੰ ਧੁੱਪ ਤਾਂ ਰਹੇਗੀ ਪਰ ਰਾਤ ਵੇਲੇ ਬੱਦਲ ਛਾਏ ਰਹਿਣਗੇ। 17 ਤਰੀਖ ਨੂੰ ਬੱਦਲਾਂ ਸਣੇ ਧੁੱਪ ਰਹੇਗੀ। 18 ਨੂੰ ਧੁੱਪ ਹੋਵੇਗੀ ਤੇ ਗਰਮੀ ਮਹਿਸੂਸ ਹੋ ਸਕਦੀ ਹੈ। ਆਸਮਾਨ ਸਾਫ ਰਹੇਗਾ। 19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ ਜਾਂ ਰਾਤ ਨੂੰ ਆਸਾਮਨ ਸਾਫ ਰਹੇਗਾ। 20 ਅਪ੍ਰੈਲ ਨੂੰ ਆਮ ਤੌਰ ‘ਤੇ ਧੁੱਪ ਰਹੇਗੀ ਤੇ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 21 ਨੂੰ ਵੀ ਧੁੱਪ ਨਿਕਲੇਗੀ। 22 ਦੀ ਗੱਲ ਕੀਤੀ ਜਾਵੇ ਤਾ ਬਹੁਤ ਗਰਮੀ ਦੀ ਸੰਭਾਵਨਾ ਹੈ। ਹਵਾ ਦੀ ਗੁਣਵੱਤਾ ਕਾਫੀ ਘੱਟ ਰਹੇਗੀ।

ਇਸ ਵਿਚਾਲੇ ਤੇਜ਼ ਹਵਾਵਾਂ ਨੇ ਖੜ੍ਹੇ ਪੌਦਿਆਂ ਤੇ ਫਸਲਾਂ ਦੇ ਨੁਕਸਾਨ ਤੇ ਖੁੱਲ੍ਹੀਆਂ ਥਾਵਾਂ ਉਤੇ ਮਨੁੱਖਾਂ ਤੇ ਜਾਨਵਰਾਂ ਦੇ ਜਖਮੀ ਹੋਣ ਦੀ ਚੇਤਾਵਨੀ ਦਿੱਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਤੇਜ਼ ਹਵਾਵਾਂ ਕਰਕੇ ਕੱਚੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਇਸ ਦਰਮਿਆਨ 36 ਤੋਂ 21 ਡਿਗਰੀ ਤੱਕ ਡਿੱਗ ਸਕਦਾ ਹੈ ਤਾਪਮਾਨ।ਕਿਸਾਨਾਂ ਨੂੰ ਖੜ੍ਹੀਆਂ ਫਸਲਾਂ ਨੂੰ ਤਰਪਾਲਾਂ ਨਾਲ ਢਕਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਨੁਕਸਾਨ ਨੂੰ ਹੋਣ ਤੋਂ ਬਚਾਇਆ ਜਾ ਸਕੇ।

Check Also

ਪੰਜਾਬ ‘ਚ ਸ਼ੁਰੂ ਹੋਇਆ ਗਰਮੀ ਦਾ ਕ ਹਿਰ

ਪੰਜਾਬ ‘ਚ ਦਿਨੋਂ-ਦਿਨ ਤਾਪਮਾਨ ਵੱਧਣ ਕਾਰਨ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਸੂਬੇ ਦੇ ਕਈ …