Home / ਪੰਜਾਬੀ ਖਬਰਾਂ / ਸਲਮਾਨ ਖਾਨ ਬਾਰੇ ਆਈ ਵੱਡੀ ਖਬਰ

ਸਲਮਾਨ ਖਾਨ ਬਾਰੇ ਆਈ ਵੱਡੀ ਖਬਰ

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਅਲਰਟ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਲਮਾਨ ਖਾਨ ਦੇ ਘਰ ਦੇ ਬਾਹਰ 2 ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਪੁਲਸ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਸਵੇਰੇ 4.55 ਵਜੇ ਦੀ ਹੈ। ਘਟਨਾ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਸ ਸੂਤਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਦਾ ਇੰਟੈਲੀਜੈਂਸ ਵਿੰਗ ਵੀ ਅਲਰਟ ‘ਤੇ ਹੈ। ਲਾਰੈਂਸ ਬਿਸ਼ਨੋਈ ਦਾ ਬੇਹੱਦ ਕਰੀਬੀ ਸੰਪਤ ਨਹਿਰਾ ਅਤੇ ਉਸ ਦੇ ਸਾਥੀ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਹਨ।

ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਲਾਰੈਂਸ ਗੈਂਗ ਕਈ ਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਚੁੱਕੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਸ਼ਰੇਆਮ ਜਾਨੋਂ ਮਾਰਨ ਦੀ ਗੱਲ ਆਖ ਚੁੱਕਾ ਹੈ। ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਵੀ ਉਸ ਨੇ ਖੁੱਲ੍ਹੇ ਆਮ ਕਿਹਾ ਸੀ ਕਿ ਉਸ ਦੀ ਜ਼ਿੰਦਗੀ ਦਾ ਉਦੇਸ਼ ਸਲਮਾਨ ਖਾਨ ਨੂੰ ਮਾਰਨਾ ਸੀ। ਲਾਰੈਂਸ ਗੈਂਗ ਦੀਆਂ ਧਮਕੀਆਂ ਦੇ ਚੱਲਦੇ ਸਲਮਾਨ ਖਾਨ ਨੂੰ Y ਸੁਰੱਖਿਆ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਲਮਾਨ ਖਾਨ ਦੇ ਦਫਤਰ ਨੂੰ ਧਮਕੀ ਭਰੀ ਈਮੇਲ ਵੀ ਭੇਜੀ ਗਈ ਸੀ। ਜਿਸ ਤੋਂ ਬਾਅਦ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਉਨ੍ਹਾਂ ਨੇ ਅਦਾਕਾਰ-ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ‘ਤੇ ਵੀ ਹਮਲਾ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਹਮਲਾ ਸਲਮਾਨ ਖਾਨ ਨਾਲ ਉਨ੍ਹਾਂ ਦੇ ਨਜ਼ਦੀਕੀ ਸਬੰਧਾਂ ਕਾਰਨ ਹੋਇਆ ਹੈ। ਲਾਰੇਂਸ ਬਿਸ਼ਨੋਈ ਦੀ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਸੀ।

ਜਾਣਕਾਰੀ ਮੁਤਾਬਕ ‘ਟਾਈਗਰ 3’ ਦੇ ਅਦਾਕਾਰ ਨੂੰ ਫਿਲਹਾਲ Y ਸੁਰੱਖਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਲਮਾਨ ਖਾਨ ਦੇ ਦਫਤਰ ਨੂੰ ਧਮਕੀ ਭਰੀ ਈਮੇਲ ਵੀ ਭੇਜੀ ਗਈ ਸੀ। ਸਲਮਾਨ ਦੇ ਕਰੀਬੀ ਪ੍ਰਸ਼ਾਂਤ ਗੁੰਜਾਲਕਰ ਨੂੰ ਰੋਹਿਤ ਗਰਗ ਦਾ ਧਮਕੀ ਭਰਿਆ ਮੇਲ ਮਿਲਿਆ ਸੀ। ਈਮੇਲ ਮਾਮਲੇ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖ਼ਿਲਾਫ਼ ਆਈਪੀਸੀ ਦੀ ਧਾਰਾ 506 (2), 120 (ਬੀ) ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ।

Check Also

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ …