Home / ਪੰਜਾਬੀ ਖਬਰਾਂ / ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਜਾਰੀ

ਮੁੱਖ ਮੰਤਰੀ ਵੱਲੋਂ ਵੱਡਾ ਐਲਾਨ ਜਾਰੀ

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਉਹ ਚੋਣ ਪ੍ਰਚਾਰ ਲਈ ਮਾਝੇ ਵਿੱਚ ਪਹੁੰਚੇ ਹੋਏ ਹਨ। ਅਤੇ ਇਸ ਦੇ ਚਲਦੇ ਅੱਜ ਉਹ ਪਹਿਲਾਂ ਸਵੇਰੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਏ ਹਨ ਅਤੇ ਹੁਣ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਹਨ ਉਹਨਾਂ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਦੇ ਲੋਕ ਰਹਿੰਦੇ ਹਨ ਤੇ ਸਾਰੇ ਧਰਮ ਪੰਜਾਬੀ ਇਕੱਠੇ ਹੋ ਕੇ ਮਨਾਉਂਦੇ ਹਨ। ਅਤੇ ਅੱਜ ਉਹ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਪੱਟੀ ਵਿਖੇ ਜਾ ਕੇ ਚੋਣ ਪ੍ਰਚਾਰ ਕਰਨਗੇ ਜਿਸ ਤੋਂ ਬਾਅਦ ਉਹ ਜਲੰਧਰ ਦੇ ਲਈ ਰਵਾਨਾ ਹੋਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ। ਖੇਤੀ ਦੇ ਧੰਦੇ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬਹੁਤ ਸਾਰੇ ਫ਼ੈਸਲੇ ਖੇਤੀਾਬੜੀ ਦੇ ਧੰਦੇ ਨੂੰ ਬਚਾਉਣ ਲਈ ਕੀਤੇ ਗਏ ਹਨ। ਮੰਡੀਆਂ ਵਿਚ ਲਿਫ਼ਟਿੰਗ ਦਾ ਸਹੀ ਪ੍ਰਬੰਧ ਹੋਣਾ ਸਮੇਤ ਕਈ ਫ਼ੈਸਲੇ ਕੀਤੇ ਗਏ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਲਈ ਬਹੁਤ ਵੱਡੀ ਗੱਲ ਹੈ ਕਿ ਕਿਸਾਨਾਂ ਨੇ ਮੇਰੀ ਅਪੀਲ ਮੰਨੀ। ਅਪੀਲ ਮੰਨਣ ਲਈ ਕਿਸਾਨਾਂ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਝੋਨੇ ਦੀ ਪੂਸਾ 44 ਕਿਮਸ ਲਾਉਣੀ ਘਟਾਈ ਹੈ। ਕਿਸਾਨਾਂ ਨੇ ਪੂਸਾ 44 ਛੱਡ ਕੇ ਵੱਡੇ ਪੱਧਰ ‘ਤੇ ਪਾਣੀ ਬਚਾਇਆ ਹੈ। ਅਰਬਾਂ-ਖਰਬਾਂ ਲੀਟਰ ਪਾਣੀ ਵੀ ਬਚਿਆ ਹੈ।

Check Also

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ