Home / ਪੰਜਾਬੀ ਖਬਰਾਂ / ਕੈਨੇਡਾ ‘ਚ ‘ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

ਕੈਨੇਡਾ ‘ਚ ‘ਤੇ ਸਤੰਬਰ ਤੋਂ ਨਵਾਂ ਨਿਯਮ ਲਾਗੂ

ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਮੰਗਲਵਾਰ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ ਅਨੁਸਾਰ ਸਤੰਬਰ ਤੋਂ ਪ੍ਰਤੀ ਹਫ਼ਤੇ ਸਿਰਫ਼ 24 ਘੰਟੇ ਹੀ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ, “ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਆਗਿਆ ਦੇਣ ਵਾਲੀ ਅਸਥਾਈ ਨੀਤੀ 30 ਅਪ੍ਰੈਲ, 2024 ਨੂੰ ਖ਼ਤਮ ਹੋ ਜਾਵੇਗੀ ਅਤੇ ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।”

ਮਿਲਰ ਨੇ ਕਿਹਾ ਕਿ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਇੱਥੇ ਪੜ੍ਹਨ ਲਈ ਜ਼ਰੂਰ ਆਉਣਾ ਚਾਹੀਦਾ ਹੈ। ਮਿਸਰ ਮੁਤਾਬਕ,“ਕੈਂਪਸ ਤੋਂ ਬਾਹਰ ਕੰਮ ਕਰਨਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੰਮ ਦਾ ਤਜਰਬਾ ਹਾਸਲ ਕਰਨ ਅਤੇ ਉਨ੍ਹਾਂ ਦੇ ਕੁਝ ਖਰਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਦਾ ਹੈ।” ਅਮਰੀਕਾ ਤੇ ਕੈਨੇਡਾ ਵਿੱਚ ਕੀਤੇ ਗਏ ਤਾਜ਼ਾ ਅਧਿਐਨਾਂ ਨੇ ਦਿਖਾਇਆ ਹੈ ਕਿ ਹਫ਼ਤੇ ਵਿੱਚ 28 ਘੰਟੇ ਤੋਂ ਵੱਧ ਕੰਮ ਕਰਨ ਵਾਲੇ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਵਿੱਚ ਕਾਫ਼ੀ ਗਿਰਾਵਟ ਆਈ ਹੈ ਅਤੇ ਪ੍ਰਤੀ ਹਫ਼ਤੇ 24 ਘੰਟੇ ਤੋਂ ਵੱਧ ਕੰਮ ਕਰਨਾ ਵਿਦਿਆਰਥੀ ਦੇ ਆਪਣੇ ਪ੍ਰੋਗਰਾਮ ਨੂੰ ਛੱਡ ਦੇਣ ਦੀ ਸੰਭਾਵਨਾ ਨੂੰ ਵਧਾਉਂਦਾ ਹੈ।

ਬਹੁਤੇ ਦੇਸ਼ ਜੋ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸੁਆਗਤ ਕਰਦੇ ਹਨ, ਉਹ ਉਨ੍ਹਾਂ ਦੀ ਪੜ੍ਹਾਈ ਦੌਰਾਨ ਉਨ੍ਹਾਂ ਦੁਆਰਾ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਦੀ ਸੀਮਾ ਤੈਅ ਕਰਦੇ ਹਨ। ਆਸਟ੍ਰੇਲੀਆ ਨੇ ਹਾਲ ਹੀ ਵਿੱਚ ਇੱਕ ਵਿਦਿਆਰਥੀ ਨੂੰ ਹਰ 2 ਹਫ਼ਤਿਆਂ ਵਿੱਚ 48 ਘੰਟੇ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਆਪਣੀ ਨੀਤੀ ਵਿੱਚ ਬਦਲਾਅ ਕੀਤਾ ਹੈ। ਯੂ.ਐਸ ਵਿੱਚ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਵਾਧੂ ਮਾਪਦੰਡ ਪੂਰੇ ਕਰਨੇ ਪੈਂਦੇ ਹਨ। cbc.ca ਦੀ ਇੱਕ ਰਿਪੋਰਟ ਅਨੁਸਾਰ ਨਵੀਂ ਕੰਮ ਸੀਮਾ ਉਦੋਂ ਆਈ ਹੈ ਜਦੋਂ ਫੈਡਰਲ ਸਰਕਾਰ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੇ ਵਾਧੇ ਨੂੰ ਰੋਕ ਰਹੀ ਹੈ।

Check Also

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ …